ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਪੁਰਬ ਮੌਕੇ ਸੰਮੇਲਨ
ਇੱਥੇ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿੱਚ ਬਾਬਾ ਸ੍ਰੀਚੰਦ ਜੀ ਦੇ 532ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਸਰਬ ਧਰਮ ਸੰਮੇਲਨ ਕਰਵਾਇਆ ਗਿਆ। ਮੁੱਖ ਪ੍ਰਬੰਧਕ ਸੇਵਾਦਾਰ ਬਾਬਾ ਸੁਖਦੇਵ ਸਿੰਘ ਬੇਦੀ ਡੇਰਾ ਬਾਬਾ ਨਾਨਕ ਵਾਲੇ ਅਤੇ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਬੇਦੀ ਦੀ...
ਇੱਥੇ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿੱਚ ਬਾਬਾ ਸ੍ਰੀਚੰਦ ਜੀ ਦੇ 532ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਸਰਬ ਧਰਮ ਸੰਮੇਲਨ ਕਰਵਾਇਆ ਗਿਆ। ਮੁੱਖ ਪ੍ਰਬੰਧਕ ਸੇਵਾਦਾਰ ਬਾਬਾ ਸੁਖਦੇਵ ਸਿੰਘ ਬੇਦੀ ਡੇਰਾ ਬਾਬਾ ਨਾਨਕ ਵਾਲੇ ਅਤੇ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਬੇਦੀ ਦੀ ਦੇਖ-ਰੇਖ ਹੇਠ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਸਮਾਗਮ ਦੌਰਾਨ ਜਿੱਥੇ ਵੱਡੀ ਗਿਣਤੀ ਵਿੱਚ ਸਾਧੂ ਸੰਪਰਦਾਇ ਦੇ ਸੰਤਾਂ ਮਹਾਂਪੁਰਸ਼ਾਂ, ਵੱਖ -ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਉੱਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਸਮੂਹ ਸੰਗਤ ਨੂੰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਨੇ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਅਤੇ ਪਹੁੰਚੀਆਂ ਹੋਰ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਗੁਰਿੰਦਰ ਸਿੰਘ ਮਾਂਡੀ ਸਾਹਿਬ ਵਾਲੇ, ਜਮਾਤ-ਏ-ਅਹਿਮਦੀਆ ਕਾਦੀਆਂ ਤੋਂ ਮੁਸਲਿਮ ਭਾਈਚਾਰਾ, ਹਿੰਦੂ ਧਰਮ ਤੋਂ ਵੱਖ-ਵੱਖ ਨੁਮਾਇੰਦੇ, ਵਿਜੇ ਸਾਂਪਲਾ ਸਾਬਕਾ ਕੇਂਦਰੀ ਰਾਜ ਮੰਤਰੀ ਤੇ ਹੋਰ ਹਾਜ਼ਰ ਸਨ।

