ਪੱਤਰ ਪ੍ਰੇਰਕ
ਫਗਵਾੜਾ, 24 ਜੁਲਾਈ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹੁਣ ਫਗਵਾੜਾ ਸਬ ਡਿਵੀਜ਼ਨ ਲਈ ਦੋ ਦੀ ਥਾਂ ਤਿੰਨ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਸ਼ਹਿਰੀ ਪ੍ਰਧਾਨ ਦੀ ਜ਼ਿੰਮੇਵਾਰੀ ਭਾਗ-1 ਦੀ ਕਾਂਗਰਸ ਦੇ ਸਾਬਕਾ ਕੌਂਸਲਰ ਤਰਨਜੀਤ ਸਿੰਘ ਵਾਲੀਆ ਨੂੰ ਦਿੱਤੀ ਗਈ ਹੈ। ਸ਼ਹਿਰ ਦੇ ਭਾਗ ਦੋ ਦੀ ਪ੍ਰਧਾਨਗੀ ਸਾਬਕਾ ਕੌਂਸਲਰ ਮੁਨੀਸ਼ ਪ੍ਰਭਾਕਰ ਨੂੰ ਸੌਂਪੀ ਗਈ ਹੈ। ਇੰਜ ਹੀ ਦਿਹਾਤੀ ਪ੍ਰਧਾਨ ਜਸਵੰਤ ਸਿੰਘ ਜਗਪਾਲਪੁਰ ਨੂੰ ਨਿਯੁਕਤ ਕੀਤਾ ਗਿਆ ਹੈ। ਤਿੰਨੋਂ ਪ੍ਰਧਾਨਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਬਲਵਿੰਦਰ ਸਿੰਘ ਧਾਲੀਵਾਲ ਦਾ ਧੰਨਵਾਦ ਕੀਤਾ।