Congress ਨੇ Kapurthala ਵਿੱਚ 9 Vice Presidents ਕੀਤੇ Appoint
ਵਿਧਾਇਕ ਬਲਵਿੰਦਰ ਧਾਲੀਵਾਲ ਨੇ ਸੂਚੀ ਜਾਰੀ ਕੀਤੀ ; 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸਣ ਦਾ ਸੱਦਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਕਪੂਰਥਲਾ ਅਤੇ ਬਲਾਕ ਫਗਵਾੜਾ (ਦਿਹਾਤੀ) ਲਈ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਵਜੋਂ ਜਗਜੀਤ ਸਿੰਘ ਬਿੱਟੂ, ਸੁਸ਼ੀਲ ਮੈਣੀ, ਸ਼ਰਨਜੀਤ ਸਿੰਘ, ਜਗਜੀਵਨ ਲਾਲ, ਸੁਖਜਿੰਦਰ ਸਿੰਘ ਬਿੰਨਿੰਗ, ਸੁਨੀਲ ਪਰਾਸ਼ਰ, ਹਰਸਰੂਪ ਸਿੰਘ, ਗੁਰਿੰਦਰਵੀਰ ਸਿੰਘ ਬਿੱਲਾ ਅਤੇ ਪ੍ਰਕਾਸ਼ ਰਾਮ ਬੀ ਏ ਨੂੰ ਨਿਯੁਕਤ ਕੀਤਾ ਗਿਆ ਹੈ।
ਇਸੇ ਦੌਰਾਨ ਜ਼ਿਲ੍ਹਾ ਪ੍ਰਧਾਨ ਧਾਲੀਵਾਲ ਨਾਲ ਵਿਚਾਰ-ਵਟਾਂਦਰੇ ਮਗਰੋਂ ਬਲਾਕ ਕਾਂਗਰਸ ਫਗਵਾੜਾ (ਦਿਹਾਤੀ) ਦੇ ਪ੍ਰਧਾਨ ਮਨਿੰਦਰ ਪਾਲ ਸਿੰਘ ਵਿੱਕੀ ਵਾਲੀਆ ਨੇ ਵੀ ਮੀਤ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ। ਨਵੇਂ ਅਹੁਦੇਦਾਰਾਂ ਵਿੱਚ ਰਮਨਦੀਪ ਸਿੰਘ, ਪਵਨ ਸੋਨੂ, ਸੰਤੋਖ ਸਿੰਘ, ਜਸਪ੍ਰੀਤ, ਗਗਨਦੀਪ ਸਿੰਘ, ਤਰਲੋਚਨ ਸਿੰਘ, ਸੁਖਵੀਰ ਸਿੰਘ, ਗੁਰਪ੍ਰੀਤ ਸਿੰਘ ਅਤੇ ਜਤਿੰਦਰ ਸਿੰਘ ਦੇ ਨਾਮ ਸ਼ਾਮਲ ਹਨ।
ਵਿਧਾਇਕ ਧਾਲੀਵਾਲ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਅਹੁਦੇਦਾਰਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਹਦਾਇਤ ਕੀਤੀ ਕਿ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ, ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਉਜਾਗਰ ਕੀਤੀਆਂ ਜਾਣ ਅਤੇ ਕਾਂਗਰਸ ਦੀਆਂ ਨੀਤੀਆਂ ਦਾ ਪ੍ਰਚਾਰ ਕੀਤਾ ਜਾਵੇ। ਇਸ ਮੌਕੇ ਬਲਾਕ ਕਾਂਗਰਸ ਫਗਵਾੜਾ (ਸ਼ਹਿਰੀ) ਦੇ ਪ੍ਰਧਾਨ ਨਰੇਸ਼ ਭਾਰਦਵਾਜ ਅਤੇ ਸਾਬਕਾ ਪ੍ਰਧਾਨ ਸੰਜੀਵ ਬੁੱਗਾ ਵੀ ਮੌਜੂਦ ਸਨ।

