ਹਮਲੇ ਵਿੱਚ ਕਾਂਗਰਸੀ ਆਗੂ ਜ਼ਖ਼ਮੀ
ਇੱਥੇ ਨਗਰ ਕੌਂਸਲ ਦੇ ਵਾਰਡ ਨੰਬਰ 7 ਤੋਂ ਜੇਤੂ ਕਾਂਗਰਸੀ ਕੌਂਸਲਰ ਚਰਨਜੀਤ ਕੌਰ ਦੇ ਪਤੀ ਅਤੇ ਸਾਬਕਾ ਕੌਂਸਲਰ ਭੁੱਲਾ ਰਾਣਾ ’ਤੇ ਕਥਿਤ ਸਿਆਸੀ ਰੰਜਿਸ਼ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ ਗਿਆ। ਹਮਲੇ...
ਇੱਥੇ ਨਗਰ ਕੌਂਸਲ ਦੇ ਵਾਰਡ ਨੰਬਰ 7 ਤੋਂ ਜੇਤੂ ਕਾਂਗਰਸੀ ਕੌਂਸਲਰ ਚਰਨਜੀਤ ਕੌਰ ਦੇ ਪਤੀ ਅਤੇ ਸਾਬਕਾ ਕੌਂਸਲਰ ਭੁੱਲਾ ਰਾਣਾ ’ਤੇ ਕਥਿਤ ਸਿਆਸੀ ਰੰਜਿਸ਼ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ ਗਿਆ। ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖ਼ਮੀ ਹਾਲਤ ਵਿੱਚ ਭੁੱਲਾ ਰਾਣਾ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਜ਼ੇਰੇ ਇਲਾਜ ਸਾਬਕਾ ਕੌਂਸਲਰ ਭੁੱਲਾ ਰਾਣਾ ਨੇ ਦੱਸਿਆ ਕਿ ਉਹ ਸ਼ਾਮ ਵੇਲੇ ਕ੍ਰਿਸ਼ਨਾ ਕਾਲੋਨੀ ਰੋਡ ’ਤੇ ਖੜ੍ਹਾ ਸੀ ਜਿਸ ਦੌਰਾਨ ਕਾਰ ਸਵਾਰ ਆਪਣੇ 3-4 ਸਾਥੀਆਂ ਨਾਲ ਆ ਰਹੇ ‘ਆਪ’ ਆਗੂ ਨੇ ਉਸ ਨੂੰ ਟੱਕਰ ਮਾਰ ਦਿੱਤੀ। ਮਗਰੋਂ ਉਨ੍ਹਾਂ ਨੇ ਡੰਡਿਆਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਹਮਲੇ ਦੀ ਸੂਚਨਾ ਮਿਲਦਿਆਂ ਹੀ ਸਾਬਕਾ ਕਾਂਗਰਸੀ ਵਿਧਾਇਕ ਅਰੁਣ ਡੋਗਰਾ ਸਥਾਨਕ ਅਤੇ ਜ਼ਿਲ੍ਹਾ ਪੱਧਰੀ ਸੀਨੀਅਰ ਕਾਂਗਰਸੀ ਆਗੂਆਂ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਪ੍ਰਾਸ਼ਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਦੂਜੇ ਪਾਸੇ ਡੀ ਐੱਸ ਪੀ ਦਸੂਹਾ ਹਰਗੁਰਦੇਵ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਸਾਬਕਾ ਕਾਂਗਰਸੀ ਵਿਧਾਇਕ ਅਰੁਣ ਡੋਗਰਾ ਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿਲਜ਼ੀਆਂ ਦਾ ਕਹਿਣਾ ਹੈ ਕਿ ਜੇਕਰ ਲੋਕਾਂ ਵੱਲੋਂ ਚੁਣੇ ਨੁਮਾਇੰਦੇ ਹੀ ਸੁਰੱਖਿਅਤ ਨਹੀ ਤਾਂ ਆਮ ਲੋਕ ‘ਆਪ’ ਸਰਕਾਰ ਤੋਂ ਕੀ ਆਸ ਰੱਖ ਸਕਦੇ ਹਨ। ਉਨਾਂ ਕਿਹਾ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਕਾਂਗਰਸ ਵੱਲੋਂ ਗੰਭੀਰ ਨੋਟਿਸ ਲਿਆ ਜਾਵੇਗਾ।

