DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮਾਝੇ ਦੇ ਕਾਂਗਰਸੀ ਆਗੂਆਂ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਆਗੂਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ

  • fb
  • twitter
  • whatsapp
  • whatsapp
featured-img featured-img
O P Soni Former deputy C M ,Gurjit Singh Aujla M P and other district Congress leaders pay obeisance at the Golden Temple in Amritsar on Monday photo vishal kumar(news Neeraj))
Advertisement

ਪੰਜਾਬ ਵਿੱਚ ਕਾਂਗਰਸੀਆਂ ਵਿਚਾਲੇ ਚੱਲ ਰਹੀ ਆਪਸੀ ਖਿੱਚੋਤਾਣ ਦੌਰਾਨ ਅੱਜ ਪੰਜਾਬ ਵਿੱਚ ਏ ਆਈ ਸੀ ਸੀ ਦੇ ਸਹਿ ਇੰਚਾਰਜ ਸੂਰਜ ਠਾਕੁਰ ਦੀ ਅਗਵਾਈ ਹੇਠ ਮਾਝਾ ਵਿੱਚ ਕਾਂਗਰਸੀਆ ਨੇ ਆਪਸੀ ਏਕਤਾ ਦਾ ਸੁਨੇਹਾ ਦੇਣ ਦਾ ਯਤਨ ਕੀਤਾ ਹੈ।

ਸੀਨੀਅਰ ਕਾਂਗਰਸੀ ਆਗੂ ਇਕੱਠੇ ਹੋ ਕੇ ਦਰਬਾਰ ਸਾਹਿਬ ਵਿਖੇ ਇੱਕੋ ਗੱਡੀ ਵਿੱਚ ਪਹੁੰਚੇ ਅਤੇ ਇਕੱਠੇ ਮੱਥਾ ਟੇਕਿਆ ਤੇ ਅਸ਼ੀਰਵਾਦ ਲਿਆ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀਡੀਓ ਸੁਨੇਹੇ ਰਾਹੀਂ ਦੱਸਿਆ ਕਿ ਅੱਜ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਕਾਂਗਰਸੀ ਆਗੂ ਇਕੱਠੇ ਹੋ ਕੇ ਹਰਿਮੰਦਰ ਸਾਹਿਬ ਵਿਖੇ ਪੁੱਜੇ ਹਨ। ਉਨ੍ਹਾਂ ਆਖਿਆ ਕਿ ਇਕੱਠੇ ਹੋ ਕੇ ਆਪਸੀ ਏਕਤਾ ਦੀ ਅਰਦਾਸ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਮੁੱਚੀ ਕਾਂਗਰਸ ਇੱਕਜੁੱਟ ਹੋਵੇਗੀ ਅਤੇ ਪੰਜਾਬ ਵਿੱਚ ਚੋਣਾਂ ਜਿੱਤੇਗੀ। ਸੂਰਜ ਠਾਕੁਰ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਲੋਕਾਂ ਨਾਲ ਸਬੰਧਤ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਅਤੇ ਸੂਬੇ ਦੇ ਵਡੇਰੇ ਹਿੱਤ ਵਿੱਚ ਇਕੱਠੇ ਕੰਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪਾਰਟੀ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ​​ਕਰਨ ਅਤੇ ਹਰ ਕਾਂਗਰਸੀ ਵਰਕਰ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

Advertisement

ਸੂਰਜ ਠਾਕੁਰ ਦੇ ਪੰਜਾਬ ਦੌਰੇ ਦੌਰਾਨ ਸੀਨੀਅਰ ਲੀਡਰਸ਼ਿਪ ਦੀ ਸ਼ਮੂਲੀਅਤ ਨੇ ਮਾਝੇ ਵਿੱਚ ਕਾਂਗਰਸ ਦੇ ਅੰਦਰ ਸੰਗਠਨਾਤਮਕ ਤਾਲਮੇਲ ਅਤੇ ਏਕਤਾ ਨੂੰ ਮਜ਼ਬੂਤ ​​ਕਰਨ ਵੱਲ ਅਹਿਮ ਕਦਮ ਦੱਸਿਆ ਹੈ। ਆਗੂਆਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਅਤੇ ਆਉਣ ਵਾਲੇ ਦਿਨਾਂ ਵਿੱਚ ਜਨਤਕ ਹਿੱਤਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਕਾਂਗਰਸੀ ਵਰਕਰਾਂ ਨਾਲ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

Advertisement

ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਇੰਦਰਬੀਰ ਸਿੰਘ ਬੁਲਾਰੀਆ ਅਤੇ ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਸੁੱਖ ਸਰਕਾਰੀਆ, ਸਾਬਕਾ ਵਿਧਾਇਕ ਸੁਨੀਲ ਦੱਤੀ, ਅਨਿਲ ਜੋਸ਼ੀ, ਹਰਪ੍ਰਤਾਪ ਸਿੰਘ ਅਜਨਾਲਾ, ਭਗਵੰਤਪਾਲ ਸਿੰਘ ਸੱਚਰ, ਹਰਮਿੰਦਰ ਸਿੰਘ ਗਿੱਲ, ਕਰਨ ਬੁਰਜ, ਮਮਤਾ ਦੱਤਾ, ਅਸ਼ਵਨੀ ਪੱਪੂ ਅਤੇ ਮਿੱਠੂ ਮਦਾਨ ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਸਨ।

ਕਾਂਗਰਸੀ ਆਗੂਆਂ ਨੇ ਦੁਰਗਿਆਣਾ ਮੰਦਰ ਅਤੇ ਵਾਲਮੀਕਿ ਆਸ਼ਰਮ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਆਪਣਾ ਸਤਿਕਾਰ ਭੇਟ ਕੀਤਾ ਅਤੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਭਲਾਈ ਅਤੇ ਸਰਬੱਤ ਦਾ ਭਲਾ ਲਈ ਅਰਦਾਸ ਕੀਤੀ।

Advertisement
×