Congress Meeting: ਕਾਂਗਰਸ ਵੇਲੇ ਸੂਬੇ ਦੀ ਤਰੱਕੀ ਹੋਈ: ਬਾਜਵਾ
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਲਕੇ ਦੇ ਸੀਨੀਅਰ ਆਗੂ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਵੱਲੋਂ ਪਿੰਡ ਪੱਡਾ ਵਿੱਚ ਕਰਵਾਈ ਗਈ ਕਾਂਗਰਸ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਵਿੱਚ ਸ਼ਿਰਕਤ ਕੀਤੀ। ਭਰੋਸੇਯੋਗ ਸੂਤਰਾਂ ਅਨੁਸਾਰ ਸਾਬਕਾ ਸਰਪੰਚ...
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਲਕੇ ਦੇ ਸੀਨੀਅਰ ਆਗੂ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਵੱਲੋਂ ਪਿੰਡ ਪੱਡਾ ਵਿੱਚ ਕਰਵਾਈ ਗਈ ਕਾਂਗਰਸ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਵਿੱਚ ਸ਼ਿਰਕਤ ਕੀਤੀ। ਭਰੋਸੇਯੋਗ ਸੂਤਰਾਂ ਅਨੁਸਾਰ ਸਾਬਕਾ ਸਰਪੰਚ ਸਰਵਣ ਸਿੰਘ ਪੱਡਾ ਦੇ ਘਰ ਹੋਈ ਇਹ ਮੀਟਿੰਗ ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਕਰਵਾਈ ਗਈ ਹੈ।
ਇਸ ਮੌਕੇ ਹਾਜ਼ਰ ਆਗੂਆਂ ਅਤੇ ਖ਼ਾਸ ਤੌਰ ਉੱਤੇ ਪ੍ਰਤਾਪ ਸਿੰਘ ਬਾਜਵਾ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ। ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ, ਤਾਂ ਸੂਬੇ ਨੇ ਹਮੇਸ਼ਾ ਖ਼ੁਸ਼ਹਾਲੀ ਅਤੇ ਤਰੱਕੀ ਦੀਆਂ ਮੰਜ਼ਿਲਾਂ ਤੈਅ ਕੀਤੀਆਂ ਹਨ। ਇਸ ਦੌਰਾਨ ਵੱਖ-ਵੱਖ ਆਗੂਆਂ ਨੇ ਵੀ ਵਿਚਾਰ ਸਾਂਝੇ ਕੀਤੇ।
ਮੀਟਿੰਗ ਵਿੱਚ ਸਾਬਕਾ ਚੇਅਰਮੈਨ ਸੁਆਮੀਪਾਲ ਖੋਸਲਾ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਨਾਭਾ, ਸਾਬਕਾ ਸੰਮਤੀ ਚੇਅਰਮੈਨ ਹਰਦਿਆਲ ਸਿੰਘ ਕਾਜ਼ਮਪੁਰ, ਸਾਬਕਾ ਸਰਪੰਚ ਹਰਦੇਵ ਸਿੰਘ ਬੱਦੋਵਾਲ, ਸਪੋਰਟਸ ਕਲੱਬ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਗੁਰਨਾਮ ਸਿੰਘ ਅਠਵਾਲ, ਸਾਬਕਾ ਸਰਪੰਚ ਜਗੀਰ ਸਿੰਘ ਪੱਡਾ ਅਤੇ ਸਰਪੰਚ ਮਨਦੀਪ ਸਿੰਘ ਮਹਿਮਦਪੁਰ ਨੇ ਸੰਬੋਧਨ ਕੀਤਾ। ਇਸ ਤੋਂ ਇਲਾਵਾ ਸਰਪੰਚ ਰੇਸ਼ਮ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ ਬੁਜਿਆਂਵਾਲੀ, ਸਰਪੰਚ ਕਸ਼ਮੀਰ ਸਿੰਘ ਭਰਥ, ਸਨੋਬਰ ਸਿੰਘ, ਜੋਗਿੰਦਰ ਸਿੰਘ ਮੰਡਿਆਲਾ, ਸਾਬਕਾ ਸਰਪੰਚ ਗੁਰਨਾਮ ਸਿੰਘ ਸੰਧਵਾਂ ਤੇ ਹੋਰ ਹਾਜ਼ਰ ਸਨ।

