ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਂਗਰਸ ਦੀ ਰੈਲੀ ਅੱਜ

ਇੱਥੇ ਕਾਂਗਰਸ ਵੱਲੋਂ 23 ਅਗਸਤ ਨੂੰ ਕੀਤੀ ਜਾ ਰਹੀ ਰੈਲੀ ਹਲਕੇ ’ਚ ਕਾਂਗਰਸ ਦਾ ਭਵਿੱਖ ਅਤੇ ਹਲਕੇ ਦਾ ਨਾਇਕ ਤੈਅ ਕਰੇਗੀ। ਇਹ ਰੈਲੀ ਮੁੱਖ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ’ਚੋਂ ਕਾਂਗਰਸ ਵਿੱਚ ਸ਼ਾਮਲ ਹੋਏ ਸਰਬਜੋਤ ਸਿੰਘ ਸਾਬੀ ਵੱਲੋਂ ਸਾਰੀਆਂ ਧਿਰਾਂ...
Advertisement

ਇੱਥੇ ਕਾਂਗਰਸ ਵੱਲੋਂ 23 ਅਗਸਤ ਨੂੰ ਕੀਤੀ ਜਾ ਰਹੀ ਰੈਲੀ ਹਲਕੇ ’ਚ ਕਾਂਗਰਸ ਦਾ ਭਵਿੱਖ ਅਤੇ ਹਲਕੇ ਦਾ ਨਾਇਕ ਤੈਅ ਕਰੇਗੀ। ਇਹ ਰੈਲੀ ਮੁੱਖ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ’ਚੋਂ ਕਾਂਗਰਸ ਵਿੱਚ ਸ਼ਾਮਲ ਹੋਏ ਸਰਬਜੋਤ ਸਿੰਘ ਸਾਬੀ ਵੱਲੋਂ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਕੀਤੀ ਜਾ ਰਹੀ ਹੈ। ਮੁਕੇਰੀਆਂ ਗੁਰਦਾਸਪੁਰ ਮਾਰਗ ’ਤੇ ਪੈਂਦੇ ਪਿੰਡ ਭੱਟੀਆਂ ਦੇ ਆਰਸੀ ਰਿਜੋਰਟ ਵਿੱਚ ਕੀਤੀ ਜਾ ਰਹੀ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ਸ਼ਿਰਕਤ ਕਰਨਗੇ।

Advertisement
Advertisement