ਫ਼ਤਹਿਗੜ੍ਹ ਚੂੜੀਆਂ ਸਮਿਤੀ ’ਚ ਕਾਂਗਰਸ ਜੇਤੂ
ਬਲਾਕ ਸਮਿਤੀ ਦੇ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਪਲੜਾ ਭਾਰੀ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਕਾਂਗਰਸ ਦੀ ਉਮੀਦਵਾਰ ਦਲਜੀਤ ਕੌਰ ਅਤੇ ਮਹਿੰਦਰ ਸਿੰਘ ਨੇ ਜਿੱਤ...
ਬਲਾਕ ਸਮਿਤੀ ਦੇ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਪਲੜਾ ਭਾਰੀ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਕਾਂਗਰਸ ਦੀ ਉਮੀਦਵਾਰ ਦਲਜੀਤ ਕੌਰ ਅਤੇ ਮਹਿੰਦਰ ਸਿੰਘ ਨੇ ਜਿੱਤ ਪ੍ਰਾਪਤ ਕੀਤੀ ਹੈ। ਇਹ ਚੋਣ ਕਰਵਾਉਣ ਲਈ ਕਾਂਗਰਸ ਨੂੰ ਹਾਈ ਕੋਰਟ ਤੱਕ ਪਹੁੰਚ ਕਰਨੀ ਪਈ। ਸ੍ਰੀ ਬਾਜਵਾ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਤੇ ਸਿਆਸੀ ਦਬਾਅ ਕਾਰਨ ਕਾਂਗਰਸੀ ਮੈਂਬਰਾਂ ਨੂੰ ਬਲਾਕਾਂ ਅੰਦਰ ਜਾਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਸਨ। ਹਾਈ ਕੋਰਟ ਦੇ ਦਖ਼ਲ ਤੇ ਵੀਡੀਓਗ੍ਰਾਫੀ ਦੀ ਨਿਗਰਾਨੀ ਹੇਠ ਇਹ ਚੋਣ ਅਮਲ ਨੇਪਰੇ ਚੜਿ੍ਹਆ। ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਇਸ ਜਿੱਤ ਦੀ ਵਧਾਈ ਦਿੱਤੀ। ਦਲਜੀਤ ਕੌਰ ਨੂੰ 16 ਵੋਟਾਂ ਪੋਲ ਹੋਈਆਂ। ਇਨ੍ਹਾਂ ਵਿੱਚੋਂ ਇੱਕ ਰੱਦ ਹੋਣ ਉਪਰੰਤ ਉਹ ਵਿਰੋਧੀ ਉਮੀਦਵਾਰ ਤੋਂ ਅੱਠ ਵੋਟਾਂ ਨਾਲ ਜੇਤੂ ਰਹੇ। ਵਾਈਸ ਚੇਅਰਮੈਨ ਦੇ ਅਹੁਦੇ ਲਈ ਮਹਿੰਦਰ ਸਿੰਘ ਨੂੰ 26 ਵਿੱਚੋਂ 17 ਵੋਟਾਂ ਪਈਆਂ, ਉਹ ਅੱਠ ਵੋਟਾਂ ਨਾਲ ਜੇਤੂ ਰਹੇ।

