DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Congress workers ਨੇ ਐੱਸ ਡੀ ਐੱਮ ਨੂੰ ਮੰਗ ਪੱਤਰ ਦਿੱਤਾ

ਵੋਟਰ ਸੂਚੀਆਂ ਦੀਆਂ ਖ਼ਾਮੀਆਂ ਦੂਰ ਕਰਨ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਐੱਸ ਡੀ ਐੱਮ ਸਿਮਰਨਜੀਤ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਕਾਂਗਰਸੀ ਵਰਕਰ। -ਫੋਟੋ: ਖੋਸਲਾ
Advertisement

ਨਗਰ ਕੌਂਸਲ ਨਕੋਦਰ ਦੀਆਂ ਵੋਟਰ ਸੂਚੀਆਂ ਵਿੱਚ ਪਾਈਆਂ ਜਾਣ ਵਾਲੀਆਂ ਤਰੁੱਟੀਆਂ ਨੂੰ ਦੂਰ ਕਰਵਾਉਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਬੁਲਾਰੇ ਤੇ ਹਲਕਾ ਨਕੋਦਰ ਦੇ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਐੱਸ ਡੀ ਐੱਮ ਨਕੋਦਰ-ਕਮ ਚੋਣ ਅਧਿਕਾਰੀ ਸਿਮਰਨਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ। ਡਾ. ਦਾਹੀਆ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਵਰਕਰ ਅਗਲੇ ਮਹੀਨੇ ਹੋਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਜਿੱਤਣ ਲਈ ਗ਼ੈਰਕਾਨੂੰਨੀ ਤਰੀਕੇ ਅਪਣਾ ਰਹੇ ਹਨ। ਸੱਤਾਧਾਰੀ ਧਿਰ ਦੇ ਵਰਕਰ ਅਜਿਹਾ ਕਰਕੇ ਲੋਕਤੰਤਰੀ ਪ੍ਰਕਿਰਿਆ ਵਿਚ ਪਾਈ ਜਾਣ ਵਾਲੀ ਨਿਰਪੱਖਤਾ ਤੇ ਪਾਰਦਰਸ਼ਤਾ ਨੂੰ ਖਤਮ ਕਰ ਰਹੇ ਹਨ। ਡਾ. ਦਾਹੀਆ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਅਧਿਕਾਰੀ ਨੂੰ ਦਿੱਤੇ ਮੰਗ ਪੱਤਰ ਵਿਚ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ, ਵੋਟਰ ਸੂਚੀਆਂ ਵਿਚ ਨਵੇਂ ਵੋਟਰਾਂ ਨੂੰ ਸ਼ਾਮਲ ਕਰਨਾ ਬੰਦ ਕੀਤਾ ਜਾਵੇ ਅਤੇ ਇਸ ਵਿਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਵੀ ਪ੍ਰਗਟਾਇਆ ਗਿਆ।

Advertisement
Advertisement
×