DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸੀਆਂ ਨੇ CM Bhagwant Mann ਖ਼ਿਲਾਫ਼ ਕਾਰਵਾਈ ਮੰਗੀ

ਰਾਜਪਾਲ ਦੇ ਨਾਮ ਡੀ ਸੀ ਨੂੰ ਮੰਗ ਪੱਤਰ ਸੌਂਪਿਆ; ਇਜਲਾਸ ਦੌਰਾਨ ਨਸ਼ੇ ਦੀ ਹਾਲਤ ਵਿੱਚ ਸ਼ਾਮਲ ਹੋਣ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਡੀ ਸੀ ਆਕਾਸ਼ ਬਾਂਸਲ ਨੂੰ ਮੰਗ ਪੱਤਰ ਦਿੰਦੇ ਹੋਏ ਕਾਂਗਰਸੀ ਆਗੂ।
Advertisement

ਕਾਂਗਰਸੀ ਵਰਕਰਾਂ ਵੱਲੋਂ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂ ਡੀ ਸੀ ਆਕਾਸ਼ ਬਾਂਸਲ ਨੂੰ ਮੈਮੋਰੰਡਮ ਦੇ ਕੇ ਪਹਿਲੀ ਮਈ ਨੂੰ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵਾਪਰੀਆਂ ਘਟਨਾਵਾਂ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਗਈ ਹੈ।

ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਤੇ ਸਦਨ ਦੇ ਆਗੂ ਭਗਵੰਤ ਮਾਨ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ’ਚ ਇਜਲਾਸ ’ਚ ਸ਼ਾਮਲ ਹੋਏ, ਜਿਸ ਨੂੰ ਉਨ੍ਹਾਂ ਨੇ ‘ਸ਼ਰਮਨਾਕ ਤੇ ਨਿੰਦਣਯੋਗ’ ਕਰਾਰ ਦਿੱਤਾ।

Advertisement

ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਸ ਦਿਨ ਉਹ ਖੁਦ ਵੀ ਸਦਨ ’ਚ ਮੌਜੂਦ ਸਨ, ਜਦੋਂਕਿ ਮੁੱਖ ਮੰਤਰੀ ਨੂੰ ਬੋਲਣ ਤੇ ਖੜ੍ਹੇ ਰਹਿਣ ’ਚ ਮੁਸ਼ਕਲ ਹੋ ਰਹੀ ਸੀ। ਇਸ ਦੀਆਂ ਵੀਡੀਓਜ਼ ਵਾਇਰਲ ਹੋਈਆਂ ਹਨ। ਇਸ ਕਾਰਨ ਦੇਸ਼-ਵਿਦੇਸ਼ ’ਚ ਵਸਦੇ ਪੰਜਾਬੀਆਂ ਨੂੰ ਸ਼ਰਮਿੰਦਗੀ ਮਹਿਸੂਸ ਹੋਈ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਪੀਕਰ ਨੂੰ ਸਾਰੇ ਹਾਜ਼ਰ ਮੈਂਬਰਾਂ, ਸਣੇ ਮੁੱਖ ਮੰਤਰੀ, ਦਾ ਅਲਕੋਹਲ ਟੈਸਟ ਕਰਵਾਉਣ ਦੀ ਮੰਗ ਕੀਤੀ ਸੀ, ਪਰ ਇਹ ਮੰਗ ਰੱਦ ਕਰ ਦਿੱਤੀ ਗਈ। ਇਸ ਕਰ ਕੇ ਅੱਜ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦਿੱਤਾ ਗਿਆ ਤਾਂ ਕਿ ਉਹ ਰਾਜ ਦੇ ਸੰਵਿਧਾਨਕ ਮੁਖੀ ਹੋਣ ਦੇ ਨਾਤੇ ਇਨ੍ਹਾਂ ਘਟਨਾਵਾਂ ’ਤੇ ਗੰਭੀਰ ਧਿਆਨ ਦੇਣ ਅਤੇ ਪੰਜਾਬ ਵਿਧਾਨ ਸਭਾ ਦੀ ਮਰਿਆਦਾ ਅਤੇ ਗੌਰਵ ਕਾਇਮ ਰੱਖਣ ਨੂੰ ਯਕੀਨੀ ਬਣਾਉਣ ਲਈ ਕਾਰਵਾਈ ਕੀਤੀ ਜਾਵੇ।

Advertisement

ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ ਨੇ ਦੱਸਿਆ ਕਿ ਮੈਮੋਰੰਡਮ ’ਚ ਕਾਂਗਰਸ ਪਾਰਟੀ ਨੇ ਰਾਜਪਾਲ ਤੋਂ ਮੁੱਖ ਮੰਤਰੀ ਨੂੰ ਫਟਕਾਰ ਦੀ ਮੰਗ ਕੀਤੀ ਹੈ, ਕਿਉਂਕਿ ਇਸ ਤਰ੍ਹਾਂ ਦਾ ਵਰਤਾਅ ਉਨ੍ਹਾਂ ਦੇ ਅਹੁਦੇ ਲਈ ਜਾਇਜ਼ ਨਹੀਂ ਤੇ ਇਸ ਨਾਲ ਦੁਨੀਆ ਭਰ ਵਿੱਚ ਪੰਜਾਬ ਅਤੇ ਪੰਜਾਬੀਆਂ ਦੀ ਸਾਖ਼ ਨੂੰ ਨੁਕਸਾਨ ਪਹੁੰਚਿਆ ਹੈ।

Advertisement
×