ਵੋਟ ਚੋਰੀ ਖ਼ਿਲਾਫ਼ ਕਾਂਗਰਸੀਆਂ ਵੱਲੋਂ ਦਸਤਖ਼ਤ ਮੁਹਿੰਮ
ਕਾਂਗਰਸ ਪਾਰਟੀ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਅਸ਼ਵਨ ਭੱਲਾ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਡੋਰ ਟੂ ਡੋਰ ਜਾ ਕੇ ‘ਵੋਟ ਚੋਰ, ਗੱਦੀ ਛੋੜ’ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਅਤੇ ਵੋਟਰਾਂ ਨੂੰ ਜਾਗਰੂਕ ਕੀਤਾ ਕਿ ਭਾਜਪਾ ਨੇ ਕਿਵੇਂ ਜਾਅਲੀ ਵੋਟਾਂ ਬਣਾ ਕੇ ਲੋਕਤੰਤਰ...
Advertisement
ਕਾਂਗਰਸ ਪਾਰਟੀ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਅਸ਼ਵਨ ਭੱਲਾ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਡੋਰ ਟੂ ਡੋਰ ਜਾ ਕੇ ‘ਵੋਟ ਚੋਰ, ਗੱਦੀ ਛੋੜ’ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਅਤੇ ਵੋਟਰਾਂ ਨੂੰ ਜਾਗਰੂਕ ਕੀਤਾ ਕਿ ਭਾਜਪਾ ਨੇ ਕਿਵੇਂ ਜਾਅਲੀ ਵੋਟਾਂ ਬਣਾ ਕੇ ਲੋਕਤੰਤਰ ਦਾ ਘਾਣ ਕਰਕੇ ਕੇਂਦਰ ਅਤੇ ਰਾਜਾਂ ਵਿੱਚ ਸਰਕਾਰਾਂ ਕਾਇਮ ਕੀਤੀ। ਇਹਨਾਂ ਸਰਕਾਰਾਂ ਨੇ ਲੋਕ ਮਾਰੂ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਬਣਾ ਕੇ ਦੇਸ਼ ਨੂੰ ਆਰਥਿਕ ਤੌਰ ’ਤੇ ਕੰਗਾਲ ਕੀਤਾ ਅਤੇ ਵਿਦੇਸ਼ ਨੀਤੀ ਹਰ ਪੱਖੋਂ ਅਸਫਲ ਰਹੀ। ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ ਨੇ ਕਿਹਾ ਕਿ ਦੇਸ਼ ਦੀਆਂ ਲੋਕਤੰਤਰ ,ਗਣਤੰਤਰ, ਸਮਾਜਵਾਦ ਅਤੇ ਧਰਮ ਨਿਰਪੱਖ ਕਦਰਾਂ ਕੀਮਤਾਂ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਦੇਸ਼ ਦੇ ਨਾਗਰਿਕਾਂ ਨੂੰ ਲਾਮਬੰਦ ਕਰ ਰਹੀ ਹੈ। -ਪੱਤਰ ਪ੍ਰੇਰਕ
Advertisement
Advertisement