ਭਵਿੱਖ ਲਈ ਖੇਤੀ ਜ਼ਮੀਨ ਦੀ ਸੰਭਾਲ ਜ਼ਰੂਰੀ: ਤੂਰ
ਕਾਮਰੇਡ ਅੱਛਰ ਸਿੰਘ ਛੀਨਾ ਯਾਦਗਾਰੀ ਖੇਡ ਸਟੇਡੀਅਮ ਅੱਡਾ ਕੁਕੜਾਂਵਾਲਾ ਵਿੱਚ ਕਿਰਤੀ ਕਿਸਾਨ ਯੂਨੀਅਨ ਨੇ ਇਨਕਲਾਬੀ ਸ਼ਹੀਦ ਬਲਦੇਵ ਸਿੰਘ ਮਾਨ, ਸ਼ਹੀਦ ਸਰਬਜੀਤ ਸਿੰਘ ਭਿੱਟੇਵੱਡ, ਸ਼ਹੀਦ ਦਾਤਾਰ ਸਿੰਘ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਕਾਨਫਰੰਸ ਕਰਵਾਈ। ਇਸ ਮੌਕੇ ਸੰਬੋਧਨ ਕਰਦਿਆਂ ਸੋਨੀਆ...
ਕਾਮਰੇਡ ਅੱਛਰ ਸਿੰਘ ਛੀਨਾ ਯਾਦਗਾਰੀ ਖੇਡ ਸਟੇਡੀਅਮ ਅੱਡਾ ਕੁਕੜਾਂਵਾਲਾ ਵਿੱਚ ਕਿਰਤੀ ਕਿਸਾਨ ਯੂਨੀਅਨ ਨੇ ਇਨਕਲਾਬੀ ਸ਼ਹੀਦ ਬਲਦੇਵ ਸਿੰਘ ਮਾਨ, ਸ਼ਹੀਦ ਸਰਬਜੀਤ ਸਿੰਘ ਭਿੱਟੇਵੱਡ, ਸ਼ਹੀਦ ਦਾਤਾਰ ਸਿੰਘ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਕਾਨਫਰੰਸ ਕਰਵਾਈ।
ਇਸ ਮੌਕੇ ਸੰਬੋਧਨ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਉਹ ਆਪਣੇ ਪਿਤਾ ਬਲਦੇਵ ਸਿੰਘ ਮਾਨ ਦੀ ਸੋਚ ਨੂੰ ਅੱਗੇ ਵਧਾਉਂਦਿਆਂ ਕਿਸਾਨਾਂ-ਮਜ਼ਦੂਰਾਂ ਦੀ ਹਰ ਸਮੱਸਿਆ ਦੇ ਹੱਲ ਲਈ ਯਤਨਸ਼ੀਲ ਰਹਿਣਗੇ। ਸਾਬਕਾ ਡੀ ਆਈ ਜੀ ਗੁਰਪ੍ਰੀਤ ਸਿੰਘ ਤੂਰ ਨੇ ਪੰਜਾਬ ਵਿੱਚ ਖੇਤੀਬਾੜੀ ਰਕਬੇ ਵਿੱਚ ਘਟਦੀ ਜਾਂਦੀ ਜ਼ਮੀਨ ’ਤੇ ਚਿੰਤਾ ਜ਼ਾਹਿਰ ਕਰਦਿਆਂ ਲੋਕਾਂ ਨੂੰ ਪੰਜਾਬ ਅਤੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਖੇਤੀਬਾੜੀ ਜ਼ਮੀਨ ਨੂੰ ਸਾਂਭਣ ਦੀ ਅਪੀਲ ਕੀਤੀ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਤੇ ਸੂਬਾ ਸਕੱਤਰ ਰਛਪਾਲ ਸਿੰਘ ਨੇ ਕਿਹਾ ਕਿ ਪੂੰਜੀਪਤੀਆਂ ਦੇ ਦਬਾਅ ਹੇਠ ਕੇਂਦਰ ਤੇ ਪੰਜਾਬ ਸਰਕਾਰ ਮਾਰੂ ਫ਼ੈਸਲੇ ਲੈ ਰਹੀਆਂ ਹਨ। ਰਜਿੰਦਰ ਸਿੰਘ ਮਝੈਲ ਅਤੇ ਹਰਪਾਲ ਸਿੰਘ ਛੀਨਾ ਨੇ ਕਿਹਾ ਕਿ ਸ਼ਹੀਦਾਂ ਦੇ ਸੁਫਨਿਆਂ ਦਾ ਦੇਸ਼ ਬਣਾਉਣ ਲਈ ਲੋਕਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਹੋਣਾ ਪਵੇਗਾ। ਇਸ ਸਮੇਂ ਸਟੇਜ ਸਕੱਤਰ ਵਜੋਂ ਸੇਵਾ ਧਨਵੰਤ ਸਿੰਘ ਖਤਰਾਏ ਕਲਾਂ ਨੇ ਨਿਭਾਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ, ਪ੍ਰਭਜੀਤ ਸਿੰਘ ਤਿੰਮੋਵਾਲ, ਪ੍ਰਿੰਸੀਪਲ ਬਲਦੇਵ ਸਿੰਘ ਲੋਹਾਰਕਾ, ਅਮਰੀਕ ਸਿੰਘ ਸੰਗਤਪੁਰਾ, ਵਿਜੇ ਸ਼ਾਹ ਧਾਰੀਵਾਲ, ਬਲਵਿੰਦਰ ਸਿੰਘ ਮੁਕਾਮ, ਡਾ. ਇੰਦਰਜੀਤ ਸਿੰਘ ਮਹਿਲਾਵਾਲਾ, ਗੁਰਮੀਤ ਸਿੰਘ ਭਲਾ ਪਿੰਡ, ਅਵਤਾਰ ਸਿੰਘ ਛੀਨਾ, ਸਾਧਾ ਸਿੰਘ, ਸੁਖਪਾਲ ਸਿੰਘ ਛੀਨਾ, ਪ੍ਰਭਜੀਤ ਸਿੰਘ ਛੀਨਾ, ਮਨਜੀਤ ਸਿੰਘ ਮਾਛੀਨੰਗਲ, ਚੇਅਰਮੈਨ ਕਰਮਜੀਤ ਸਿੰਘ ਛੀਨਾ, ਸਰਪੰਚ ਤੇਜਬੀਰ ਸਿੰਘ ਬੱਗਾ ਹਾਜ਼ਰ ਸਨ।

