DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

constitutional Rights: ਸਰਕਾਰ ਦੀ ਰਾਖਵਾਂਕਰਨ ਵਿਰੋਧੀ ਨੀਤੀ ਖ਼ਿਲਾਫ਼ ਮੁਜ਼ਾਹਰਾ

ਦਲਿਤ ਅਤੇ ਪੱਛੜੇ ਵਰਗਾਂ ਨਾਲ ਵਧੀਕੀ ਕੀਤੀ ਜਾ ਰਹੀ ਹੈ: ਕਰੀਮਪੁਰੀ

  • fb
  • twitter
  • whatsapp
  • whatsapp
featured-img featured-img
ਮੰਗ ਪੱਤਰ ਦਿੰਦੇ ਹੋਏ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਤੇ ਹੋਰ ਬਸਪਾ ਆਗੂ। -ਫੋਟੋ: ਹਰਪ੍ਰੀਤ ਕੌਰ
Advertisement

ਬਸਪਾ ਵਲੋਂ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਰਾਖਵਾਂਕਰਨ ਵਿਰੋਧੀ ਨੀਤੀਆਂ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕਰ ਕੇ ਰਾਜਪਾਲ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਸ੍ਰੀ ਕਰੀਮਪੁਰੀ ਨੇ ਕਿਹਾ ਕਿ ਸੂਬੇ ਵਿੱਚ ਜਦੋਂ ਦੀ ‘ਆਪ’ ਸਰਕਾਰ ਬਣੀ ਹੈ, ਇਸ ਵਲੋਂ ਦਲਿਤ ਅਤੇ ਪੱਛੜੇ ਵਰਗਾਂ ਨਾਲ ਜ਼ਿਆਦਤੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਵੱਲੋਂ ਬੀਤੀ 25 ਜੂਨ ਨੂੰ ਵੱਖ-ਵੱਖ ਵਿਸ਼ਿਆਂ ਲਈ ਲੈਕਚਰਾਰਾਂ ਦੀਆਂ ਕੱਢੀਆਂ ਗਈਆਂ ਕਰੀਬ ਇਕ ਹਜ਼ਾਰ ਅਸਾਮੀਆਂ ਵਿੱਚ ਦਲਿਤ ਅਤੇ ਪੱਛੜੇ ਵਰਗਾਂ ਲਈ ਰਾਖਵਾਂਕਰਨ ਬਿਲਕੁੱਲ ਖ਼ਤਮ ਕਰ ਦਿੱਤਾ ਗਿਆ ਹੈ, ਜੋ ਸਿੱਧੇ ਤੌਰ ’ਤੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਮੌਜੂਦਾ ਸਰਕਾਰ ਦਲਿਤਾਂ ਅਤੇ ਪੱਛੜੇ ਵਰਗਾਂ ਦੇ ਸੰਵਿਧਾਨਕ ਹੱਕਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਪਰ ਬਸਪਾ ਅਜਿਹਾ ਹਰਗਿਜ਼ ਨਹੀਂ ਹੋਣ ਦੇਵੇਗੀ। ​

ਉਨ੍ਹਾਂ ਚਿੰਤਾ ਪ੍ਰਗਟਾਈ ਕਿ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਗੈਸਟ ਫੈਕਲਟੀ ਅਤੇ ਕੰਟਰੈਕਟ ਟੀਚਿੰਗ ਪੋਸਟਾਂ ਵਿੱਚ ਵੀ ਕੋਈ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਇਨ੍ਹਾਂ ਵਰਗਾਂ ਦੇ ਯੋਗ ਉਮੀਦਵਾਰ ਪਹਿਲਾਂ ਹੀ ਵਿਦਿਅਕ ਅਦਾਰਿਆਂ ਤੋਂ ਬਾਹਰ ਕੀਤੇ ਜਾ ਰਹੇ ਹਨ। ਡਾ. ਕਰੀਮਪੁਰੀ ਨੇ ਮੰਗ ਪੱਤਰ ਰਾਹੀਂ ਅਪੀਲ ਕੀਤੀ ਕਿ ਮੌਜੂਦਾ ਵਿਗਿਆਪਨਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਾਇਆ ਜਾਵੇ ਜਾਂ ਇਨਾਂ ’ਤੇ ਰੋਕ ਲਾਈ ਜਾਵੇ। ਕਰੀਮਪੁਰੀ ਨੇ ਕਿਹਾ ਕਿ ਜੇ ਇਨਾਂ ਅਸਾਮੀਆਂ ਲਈ ਰਾਖਵਾਂਕਰਨ ਤੁਰੰਤ ਬਹਾਲ ਨਾ ਕੀਤਾ ਗਿਆ ਤਾਂ ਸੰਘਰਸ਼ ਵਿੱਢਿਆ ਜਾਵੇਗਾ।

Advertisement

Advertisement
Advertisement
×