ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਅਤੇ ਜ਼ਿਲ੍ਹੇ ਵਿੱਚ ਹੋਈ ਬਾਰਿਸ਼ ਕਾਰਨ ਪੌਂਗ ਡੈਮ ਵਿੱਚ ਪਾਣੀ ਦਾ ਵਹਾਅ ਲਗਾਤਾਰ ਵਧਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੀ.ਬੀ.ਐੱਮ.ਬੀ. ਅਤੇ ਜਲ ਸਰੋਤ ਵਿਭਾਗ ਨਾਲ ਲਗਾਤਾਰ...
Advertisement

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਅਤੇ ਜ਼ਿਲ੍ਹੇ ਵਿੱਚ ਹੋਈ ਬਾਰਿਸ਼ ਕਾਰਨ ਪੌਂਗ ਡੈਮ ਵਿੱਚ ਪਾਣੀ ਦਾ ਵਹਾਅ ਲਗਾਤਾਰ ਵਧਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੀ.ਬੀ.ਐੱਮ.ਬੀ. ਅਤੇ ਜਲ ਸਰੋਤ ਵਿਭਾਗ ਨਾਲ ਲਗਾਤਾਰ ਤਾਲਮੇਲ ਵਿੱਚ ਹੈ ਅਤੇ ਪ੍ਰਾਪਤ ਤਕਨੀਕੀ ਜਾਣਕਾਰੀ ਦੇ ਆਧਾਰ ’ਤੇ ਡਿਸਚਾਰਜ ਨੂੰ ਸਾਵਧਾਨੀ ਅਤੇ ਤਕਨੀਕੀ ਤੌਰ ’ਤੇ ਕੰਟਰੋਲ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੱਕੀ ਨਦੀ ਵਿੱਚ ਅਚਾਨਕ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਮੁਕੇਰੀਆਂ ਦੇ ਕਈ ਪਿੰਡਾਂ ਵਿਚ ਕੁਝ ਥਾਵਾਂ ’ਤੇ ਪਾੜ ਪੈ ਗਏ ਸਨ। ਡਰੇਨੇਜ, ਮਨਰੇਗਾ ਅਤੇ ਹੋਰ ਸਬੰਧਤ ਵਿਭਾਗਾਂ ਦੀਆਂ ਟੀਮਾਂ ਨੂੰ ਮੌਕੇ ’ਤੇ ਤਾਇਨਾਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਥਾਵਾਂ ’ਤੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਪਸ਼ੂਆਂ ਦਾ ਚਾਰਾ, ਪੀਣ ਵਾਲਾ ਪਾਣੀ ਅਤੇ ਕਲੋਰੀਨ ਦੀਆਂ ਗੋਲੀਆਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਮਾਲ ਵਿਭਾਗ ਦੀਆਂ ਟੀਮਾਂ ਵੀ ਪ੍ਰਭਾਵਿਤ ਘਰਾਂ ਦਾ ਮੁਲਾਂਕਣ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈਡ ਕਰਾਸ ਸੁਸਾਇਟੀ ਪ੍ਰਭਾਵਿਤ ਲੋਕਾਂ ਨੂੰ ਲਗਾਤਾਰ ਰਾਸ਼ਨ ਅਤੇ ਹੋਰ ਜ਼ਰੂਰੀ ਸਮੱਗਰੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਟਾਂਡਾ ਇਲਾਕੇ ਦੇ ਕਈ ਪਿੰਡਾਂ ਵਿਚ ਵੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।

Advertisement

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਲੋੜੀਂਦੇ ਫੰਡ ਉਪਲਬੱਧ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਟੈਲੀਫੋਨ ਨੰਬਰ 01882-220412 ਹੈ, ਜਦੋਂਕਿ ਤਹਿਸੀਲ ਪੱਧਰ ’ਤੇ ਸਥਾਪਤ ਕੀਤੇ ਗਏ ਹੁਸ਼ਿਆਰਪੁਰ ਦਾ ਨੰਬਰ 01882-244175, ਗੜ੍ਹਸ਼ੰਕਰ ਦਾ 01884-282026, ਦਸੂਹਾ ਦਾ 01883-506268, ਟਾਂਡਾ ਦਾ 01886-512952 ਅਤੇ ਮੁਕੇਰੀਆਂ ਦਾ ਨੰਬਰ 01883-244310 ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਗਰਿਕ ਕਿਸੇ ਵੀ ਐਮਰਜੈਂਸੀ ਜਾਂ ਜਾਣਕਾਰੀ ਲਈ ਇਨ੍ਹਾਂ ਕੰਟਰੋਲ ਰੂਮ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।

Advertisement
Show comments