ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਨਵੰਬਰ
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਕਮੇਟੀ ਨੇ ਕੇਂਦਰੀ ਸਰਕਾਰ ਵੱਲੋਂ ‘ਪੰਜਾਬ ਦੀ ਘੇਰਾਬੰਦੀ ਅਤੇ ਸੱਤਾ ਦੇ ਕੇਂਦਰੀਕਰਨ ਵਿਰੁੱਧ’ 17 ਨਵੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿੱਚ ਸੂਬਾਈ ਕਨਵੈਨਸ਼ਨ ਕਰਨ ਦਾ ਫ਼ੈਸਲਾ ਲਿਆ ਹੈ। ਪਾਰਟੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਉੱਭਰੇ ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਲੋਕਾਂ ਨੂੰ ਸਬਕ ਸਿਖਾਉਣ ਅਤੇ ਬਦਲਾ ਲੈਣ ਦੀ ਨੀਅਤ ਨਾਲ ਕੇਂਦਰ ਸਰਕਾਰ ਪੰਜਾਬ ਦੀ ਘੇਰਾਬੰਦੀ ਕਰ ਰਹੀ ਹੈ। ਉਨ੍ਹਾਂ ਪੰਜਾਬ ਦੀ ਘੇਰਾਬੰਦੀ ਅਤੇ ਸੱਤਾ ਦੇ ਕੇਂਦਰੀਕਰਨ ਵਿਰੁੱਧ 17 ਨਵੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋ ਰਹੀ ਸੂਬਾਈ ਕਨਵੈਨਸ਼ਨ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ।