ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਨਵੈਨਸ਼ਨ : The Tribune India

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਨਵੈਨਸ਼ਨ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਨਵੈਨਸ਼ਨ

ਨਵਾਂਸ਼ਹਿਰ ਵਿੱਚ ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਜਗਮੋਹਨ ਸਿੰਘ। -ਫ਼ੋਟੋ: ਲਾਜਵੰਤ

ਪੱਤਰ ਪ੍ਰੇਰਕ

ਨਵਾਂਸ਼ਹਿਰ, 25 ਸਤੰਬਰ

ਜਮਹੂਰੀ ਅਧਿਕਾਰ ਸਭਾ ਵੱਲੋਂ ਸਥਾਨਕ ਮੇਹਲੀ ਭਵਨ ਵਿੱਚ ‘ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਮੌਜੂਦਾ ਚੁਣੌਤੀਆਂ’ ਵਿਸ਼ੇ ’ਤੇ ਕਨਵੈਨਸ਼ਨ ਕੀਤੀ ਗਈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਸ ਕਨਵੈਨਸ਼ਨ ਦੇ ਮੁੱਖ ਬੁਲਾਰੇ ਸਭਾ ਦੇ ਸੂਬਾਈ ਪ੍ਰਧਾਨ ਪ੍ਰੋ. ਜਗਮੋਹਨ ਸਿੰਘ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਹਾਕਮ ਧਿਰ ਅਤੇ ਉਨ੍ਹਾਂ ਦੇ ਝੋਲੀ ਚੁੱਕਾਂ ਵਲੋਂ ਝੂਠ ਦੇ ਅਡੰਬਰ ਰਚ ਕੇ ਭਗਤ ਸਿੰਘ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਉਸ ਸਮੇਂ ਹਕੂਮਤ ਦੇ ਝੋਲੀ ਚੁੱਕ ਸਨ, ਉਹ ਅੱਜ ਵੀ ਹਕੂਮਤ ਦੇ ਝੋਲੀ ਚੁੱਕ ਹਨ। ਇਸ ਮੌਕੇ ਡੀਐੱਲਏ ਦੇ ਸੂਬਾਈ ਕਨਵੀਨਰ ਦਲਜੀਤ ਸਿੰਘ ਐਡਵੋਕੇਟ, ਏਟਕ ਦੇ ਸੂਬਾਈ ਆਗੂ ਰਮੇਸ਼ ਰਤਨ, ਪ੍ਰੋ. ਗੁਰਇਕਬਾਲ ਸਿੰਘ ਚੀਮਾ, ਸਭਾ ਦੇ ਜ਼ਿਲ੍ਹਾ ਸਕੱਤਰ ਜਸਬੀਰ ਦੀਪ, ਸਭਾ ਦੇ ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਵੱਲੋਂ ਬਰਨਾਲਾ ਵਿੱਚ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਉੱਤੇ ਕੀਤੇ ਗਏ ਪੁਲੀਸ ਲਾਠੀਚਾਰਜ ਦੀ ਨਿੰਦਾ ਕਰਨ, ਯੂਨੀਵਰਸਿਟੀਆਂ ਵਿਚ ਵਿਦਿਆਰਥੀ ਵਿਰੋਧੀ ਅਸੁਰੱਖਿਅਤ ਮਹੌਲ ਦੀ ਨਿੰਦਾ ਕਰਨ ਅਤੇ ਲੋਕ ਪੱਖੀ ਬੁੱਧੀਜੀਵੀਆਂ ਨੂੰ ਜੇਲ੍ਹਾਂ ਵਿਚ ਡੱਕਣ ਦੀ ਨਿੰਦਾ ਕਰਨ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਦੇ ਮਤੇ ਪੇਸ਼ ਕੀਤੇ।

ਜਨਮ ਦਿਹਾੜੇ ’ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਾਉਣ ਦਾ ਫ਼ੈਸਲਾ

ਗੁਰਦਾਸਪੁਰ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦਾ 28 ਸਤੰਬਰ ਨੂੰ ਜਨਮ ਦਿਹਾੜਾ ਪੰਜਾਬ ਪੱਧਰ ’ਤੇ ਜ਼ਿਲ੍ਹਾ ਕਨਵੈਨਸ਼ਨਾਂ ਕਰਕੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਸੂਬਾ ਕਮੇਟੀ ਆਗੂ ਸਵਿੰਦਰ ਸਿੰਘ ਚੁਤਾਲਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਨੇ ਦੱਸਿਆ ਕਿ ਸਮਾਗਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੀ ਕੋਰ ਕਮੇਟੀ ਤੇ ਪਿੰਡਾ ਦੀਆਂ 11 ਮੈਂਬਰੀ ਕਮੇਟੀਆਂ ਜ਼ਿਲ੍ਹੇ ਭਰ ਵਿੱਚ ਹੋ ਰਹੀਆਂ ਕਨਵੈਨਸ਼ਨਾਂ ਵਿੱਚ ਸ਼ਮੂਲੀਅਤ ਕਰਨਗੀਆਂ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All