ਕਰੋਨਾ: ਹੁਸ਼ਿਆਰਪੁਰ ’ਚ 16 ਤੇ ਅੰਮ੍ਰਿਤਸਰ ਵਿਚ ਅੱਠ ਨਵੇਂ ਕੇਸ

ਕਰੋਨਾ: ਹੁਸ਼ਿਆਰਪੁਰ ’ਚ 16 ਤੇ ਅੰਮ੍ਰਿਤਸਰ ਵਿਚ ਅੱਠ ਨਵੇਂ ਕੇਸ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 26 ਅਕਤੂਬਰ

ਹੁਸ਼ਿਆਰਪੁਰ ’ਚ ਅੱਜ 16 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦਕਿ ਇਕ ਮਰੀਜ਼ ਦੀ ਮੌਤ ਹੋ ਗਈ। ਸਿਵਲ ਸਰਜਨ ਡਾ. ਜਸਬੀਰ ਸਿਘ ਨੇ ਦੱਸਿਆ ਕਿ ਹੁਣ ਤਕ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 6034 ਹੋ ਗਈ ਹੈ, 206 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 217 ਕੇਸ ਐਕਟਿਵ ਹਨ ਜਦਕਿ 5610 ਮਰੀਜ਼ ਤੰਦਰੁਸਤ ਹੋ ਕੇ ਘਰ ਪਰਤ ਚੁੱਕੇ ਹਨ।

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾ ਮਹਾਮਾਰੀ ਦੇ ਚੱਲਦਿਆਂ ਅੱਜ ਲੰਮੇ ਸਮੇਂ ਮਗਰੋਂ ਜ਼ਿਲ੍ਹੇ ਵਿਚ ਸਿਰਫ਼ ਅੱਠ ਨਵੇਂ ਪਾਜ਼ੇਟਿਵ ਕੇਸ ਆਏ ਹਨ ਅਤੇ ਇਕ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋਈ ਹੈ। ਸਿਹਤ ਵਿਭਾਗ ਅਨੁਸਾਰ ਅੱਜ ਕਰੋਨਾ ਕਾਰਨ 78 ਸਾਲਾ ਜਗੀਰ ਸਿੰਘ ਵਾਸੀ ਪ੍ਰੀਤ ਨਗਰ ਚੌਗਾਵਾਂ ਦੀ ਮੌਤ ਹੋਈ ਹੈ। ਜ਼ਿਲ੍ਹੇ ਵਿਚ ਹੁਣ ਤਕ ਕਰੋਨਾ ਨਾਲ 446 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਅੱਜ ਅੱਠ ਕੇਸ ਆਊਣ ਨਾਲ ਜ਼ਿਲ੍ਹੇ ਵਿਚ ਕੁੱਲ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 11,709 ਹੋ ਗਈ ਹੈ। ਇਨ੍ਹਾਂ ਵਿਚੋਂ 10,987 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਅੱਜ 21 ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਘਰ ਪਰਤੇ ਹਨ। ਇਸ ਵੇਲੇ 276 ਮਰੀਜ਼ ਜ਼ੇਰੇ ਇਲਾਜ ਹਨ।

ਮ੍ਰਿਤਕ ਪੱਤਰਕਾਰ ਦੇ ਪਰਿਵਾਰ ਨੂੰ 10 ਲੱਖ ਦਾ ਚੈੱਕ ਭੇਟ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਨਾਨਕਪਿੰਡੀ ਦੇ ਪੱਤਰਕਾਰ ਰਾਜ ਕਪੂਰ, ਜਿਨ੍ਹਾਂ ਦੀ ਕੋਵਿਡ-19 ਕਰਕੇ ਮੌਤ ਹੋ ਗਈ ਸੀ, ਦੀ ਪਤਨੀ ਜਸਵੀਰ ਕੌਰ ਨੂੰ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ। ਉਨ੍ਹਾਂ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਰਾਜ ਕਪੂਰ ਰੋਜ਼ਾਨਾ ਪੰਜਾਬੀ ਅਖ਼ਬਾਰ ਨਾਲ ਸਬੰਧਤ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All