ਨਿੱਜੀ ਪੱਤਰ ਪ੍ਰੇਰਕ
ਜਲੰਧਰ, 12 ਮਾਰਚ
ਜ਼ਿਲ੍ਹੇ ਵਿਚ ਅੱਜ ਕਰੋਨਾ ਤੋਂ ਪੀੜਤ 5 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 124 ਨਵੇਂ ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਹੁਣ ਤੱਕ 755 ਮੌਤਾਂ ਹੋ ਚੁੱਕੀਆਂ ਹਨ ਤੇ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 23356 ਤੱਕ ਪਹੁੰਚ ਗਈ ਹੈ।
ਅੰਮ੍ਰਿਤਸਰ (ਟ੍ਰਿਬਿਊਨ ਨਿਉੂਜ਼ ਸਰਵਿਸ): ਕਰੋਨਾ ਮਹਾਂਮਾਰੀ ਦੇ ਕੇਸ ਮੁੜ ਵਧਣ ਲੱਗ ਪਏ ਹਨ। ਅੱਜ ਕਰੋਨਾ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 112 ਹੋਰ ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ 75 ਸਾਲਾਂ ਦੇ ਸੁਦਰਸ਼ਨ ਸਿੰਘ ਵਾਸੀ ਆਜ਼ਾਦ ਨਗਰ, 73 ਸਾਲਾ ਇਕਬਾਲ ਸਿੰਘ ਵਾਸੀ ਕੋਟ ਭਗਤ ਸਿੰਘ, 59 ਸਾਲਾ ਦੇ ਅਮਰੀਕ ਸਿੰਘ ਵਾਸੀ ਮੂਨ ਐਵੀਨਿਊ, 48 ਸਾਲਾ ਡੇਵਿਡ ਮਸੀਹ ਵਾਸੀ ਪਿੰਡ ਮੱਲੂਨੰਗਲ ਅਤੇ 31 ਸਾਲਾ ਸੰਜਨਾ ਵਾਸੀ ਪਿੰਡ ਜੱਲੂਪੁਰ ਦੀ ਕਰੋਨਾ ਕਾਰਨ ਮੌਤ ਹੋਈ ਹੈ।
ਹੁਸ਼ਿਆਰਪੁਰ (ਪੱਤਰ ਪੇ੍ਰਕ): ਹੁਸ਼ਿਆਰਪੁਰ ’ਚ ਅੱਜ 164 ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਜਦੋਂਕਿ 5 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 9815 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 401 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।