DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੇਅਰਮੈਨ ਤੇ ਵਾਈਸ ਚੇਅਰਪਰਸਨ ਦੀ ਤਾਜਪੋਸ਼ੀ

ਬਲਾਕ ਸਮਿਤੀ ਗੜ੍ਹਸ਼ੰਕਰ ਦੇ ਨਵੇਂ ਚੇਅਰਮੈਨ ਵਜੋਂ ਪਰਮਜੀਤ ਪਾਲ ਚੇਅਰਮੈਨ ਅਤੇ ਜਸਪਾਲ ਕੌਰ ਵਾਈਸ ਚੇਅਰਪਰਸਨ ਦੀ ਤਾਜਪੋਸ਼ੀ ਸਬੰਧੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ...

  • fb
  • twitter
  • whatsapp
  • whatsapp
featured-img featured-img
ਬਲਾਕ ਸਮਿਤੀ ਗੜ੍ਹਸ਼ੰਕਰ ਦੇ ਨਵੇਂ ਨਿਯੁਕਤ ਚੇਅਰਮੈਨ ਪਰਮਜੀਤ ਪਾਲ ਅਤੇ ਵਾਈਸ ਚੇਅਰਮੈਨ ਜਸਪਾਲ ਕੌਰ ਅਹੁਦਾ ਸੰਭਾਲਣ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਹੋਰ।
Advertisement

ਬਲਾਕ ਸਮਿਤੀ ਗੜ੍ਹਸ਼ੰਕਰ ਦੇ ਨਵੇਂ ਚੇਅਰਮੈਨ ਵਜੋਂ ਪਰਮਜੀਤ ਪਾਲ ਚੇਅਰਮੈਨ ਅਤੇ ਜਸਪਾਲ ਕੌਰ ਵਾਈਸ ਚੇਅਰਪਰਸਨ ਦੀ ਤਾਜਪੋਸ਼ੀ ਸਬੰਧੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਪੰਚਾਇਤੀ ਨੁਮਾਇੰਦਿਆਂ, ਸਮਾਜਿਕ ਸੰਸਥਾਵਾਂ ਦੇ ਆਗੂਆਂ ਅਤੇ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਹਾਜ਼ਰੀ ਭਰੀ।

ਸਮਾਗਮ ਦੌਰਾਨ ਪਰਮਜੀਤ ਪਾਲ ਨੂੰ ਫੁੱਲਾਂ ਦੇ ਹਾਰਾਂ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਨਵੇਂ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਆਪਣਾ ਕੰਮ ਤਨਦੇਹੀ ਨਾਲ ਕਰਨ ਦਾ ਅਹਿਦ ਲਿਆ।

Advertisement

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਰਮਜੀਤ ਪਾਲ ਅਤੇ ਜਸਪਾਲ ਕੌਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਨਿਯੁਕਤੀ ਨਾਲ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਗੜ੍ਹਸ਼ੰਕਰ ਹਲਕੇ ਵਿੱਚ ਸੜਕਾਂ, ਪੀਣ ਵਾਲੇ ਪਾਣੀ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਹੋ ਰਹੇ ਕੰਮਾਂ ਬਾਰੇ ਦੱਸਿਆ। ਉਨ੍ਹਾਂ ਬਲਾਕ ਸਮਿਤੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕ ਹਿੱਤ ਵਿੱਚ ਕੰਮ ਕਰਨ ਅਤੇ ਵਿਕਾਸ ਦੇ ਮਾਮਲੇ ਵਿੱਚ ਟੀਮ ਵਜੋਂ ਅੱਗੇ ਵਧਣ। ਇਸ ਮੌਕੇ ਹਲਕਾ ਇੰਚਾਰਜ ਅਤੇ ਓ ਐੱਸ ਡੀ ਚਰਨਜੀਤ ਸਿੰਘ, ਮਾਰਕੀਟ ਕਮੇਟੀ ਤੋ ਚੇਅਰਮੈਨ ਬਲਦੀਪ ਸਿੰਘ ਸੈਣੀ, ਪ੍ਰਿੰਸ ਚੌਧਰੀ, ਗੁਲਸ਼ਨ ਠਾਕੁਰ ਆਦਿ ਹਾਜ਼ਰ ਸਨ।

Advertisement

Advertisement
×