ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਿਗਮ ਵੱਲੋਂ ਖਾਲੀ ਪਲਾਟ ਮਾਲਕਾਂ ਖ਼ਿਲਾਫ਼ ਕਾਰਵਾਈ ਸ਼ੁਰੂ

ਸ਼ਹਿਰ ਦਾ ਅਾਲ-ਦੁਆਲਾ ਸਵੱਛ ਰੱਖਣ ਦੀ ਅਪੀਲ
Advertisement

ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਸਫ਼ਾਈ ਸਬੰਧੀ ਪੈਦਾ ਹੋਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਨਗਰ ਨਿਗਮ ਵੱਲੋਂ ਸ਼ਹਿਰ ਦੇ ਹਰੇਕ ਵਾਰਡ ਵਿਚ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਆਪੋ-ਆਪਣੇ ਪਲਾਟ ਦੀ ਫੈਂਸਿੰਗ/ਬਾਰਡਰ ਕਰਵਾਉਣ ਸਬੰਧੀ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਸ਼ਹਿਰ ਦੇ ਵਾਰਡਾਂ ਵਿਚ ਲੋਕਾਂ ਵੱਲੋਂ ਪਲਾਟ ਆਦਿ ਦੀ ਖ਼ਰੀਦ ਕਰਕੇ ਬਿਨਾਂ ਉਸਾਰੀ ਦੇ ਇਹ ਪਲਾਟ ਖਾਲੀ ਛੱਡ ਦਿੱਤੇ ਜਾਂਦੇ ਹਨ, ਜਿਸ ਉਪਰੰਤ ਆਲੇ-ਦੁਆਲੇ ਜਾਂ ਅਣਪਛਾਤੇ ਵਿਅਕਤੀਆਂ ਵੱਲੋਂ ਇਨ੍ਹਾਂ ਥਾਵਾਂ ’ਤੇ ਕੂੜਾ-ਕਰਕਟ ਸੁੱਟ ਦਿੱਤਾ ਜਾਂਦਾ ਹੈ, ਜਿਸ ਨਾਲ ਸ਼ਹਿਰ ਦਾ ਅਕਸ ਖ਼ਰਾਬ ਹੁੰਦਾ ਹੈ ਅਤੇ ਸਬੰਧਤ ਏਰੀਏ ਵਿਚ ਹਰ ਸਮੇਂ ਬਿਮਾਰੀ ਆਦਿ ਫ਼ੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਸ਼ਹਿਰ ਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਤੇ ਆਮ ਪਬਲਿਕ ਨੂੰ ਪੁਖ਼ਤਾ ਬੁਨਿਆਦੀ ਸਹੂਲਤਾਂ ਦੇਣ ਲਈ ਨਗਰ ਨਿਗਮ ਵੱਲੋਂ ਇਸ ਮੁਹਿੰਮ ਨੂੰ ਸ਼ੁਰੂ ਕਰਵਾਇਆ ਗਿਆ ਹੈ, ਜਿਸ ਤਹਿਤ ਖਾਲੀ ਪਲਾਟਾਂ ਦੇ ਮਾਲਕਾਂ ਨੂੰ ਨੋਟਿਸ ਜਾਰੀ ਕਰਦਿਆਂ ਹਦਾਇਤ ਕੀਤੀ ਗਈ ਹੈ ਕਿ ਉਨ੍ਹਾਂ ਵੱਲੋਂ ਆਪਣੇ ਪਲਾਟਾਂ ਨੂੰ ਜਲਦੀ ਤੋਂ ਜਲਦੀ ਫੈਂਸਿੰਗ/ਬਾਰਡਰ ਕਰਵਾਇਆ ਜਾਵੇ ਅਤੇ ਗੰਦੇ ਪਲਾਟ ਨੂੰ ਆਪਣੇ ਪੱਧਰ ’ਤੇ ਸਾਫ਼ ਕਰਵਾ ਕੇ ਉਸ ਦੀਆਂ ਫੋਟੋਆਂ ਨਗਰ ਨਿਗਮ ਨੂੰ ਭੇਜੀਆਂ ਜਾਣ।

Advertisement
Advertisement