DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Councillor ਜਸਬੀਰ ਸਿੰਘ ਮਿੰਟੂ ਕਾਂਗਰਸ ’ਚ

ਤਰਨ ਤਾਰਨ ਹਲਕੇ ਦੀ ਸਿਆਸਤ ਵਿੱਚ ਉਸ ਸਮੇਂ ਨਵਾਂ ਮੋੜ ਆਇਆ, ਜਦੋਂ ਨਗਰ ਕੌਂਸਲ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਤਿੰਨ ਵਾਰ ਕੌਂਸਲਰ ਰਹੇ ਜਸਬੀਰ ਸਿੰਘ ਮਿੰਟੂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ...

  • fb
  • twitter
  • whatsapp
  • whatsapp
featured-img featured-img
ਜਸਬੀਰ ਸਿੰਘ ਮਿੰਟੂ ਦਾ ਕਾਂਗਰਸ ਵਿੱਚ ਸਵਾਗਤ ਕਰਦੇ ਹੋਏ ਚਰਨਜੀਤ ਸਿੰਘ ਚੰਨੀ। -ਫੋਟੋ: ਗੁਰਬਖਸ਼ਪੁਰੀ
Advertisement

ਤਰਨ ਤਾਰਨ ਹਲਕੇ ਦੀ ਸਿਆਸਤ ਵਿੱਚ ਉਸ ਸਮੇਂ ਨਵਾਂ ਮੋੜ ਆਇਆ, ਜਦੋਂ ਨਗਰ ਕੌਂਸਲ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਤਿੰਨ ਵਾਰ ਕੌਂਸਲਰ ਰਹੇ ਜਸਬੀਰ ਸਿੰਘ ਮਿੰਟੂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਨੇ ਇਹ ਕਦਮ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੀ ਅਗਵਾਈ ਹੇਠ ਚੁੱਕਿਆ। ਸਿਆਸੀ ਹਲਕਿਆਂ ਵਿੱਚ ਮਿੰਟੂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨੂੰ ਤਰਨ ਤਾਰਨ ਦੀ ਸਥਾਨਕ ਸਿਆਸਤ ਵਿੱਚ ਅਹਿਮ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ। ਕਾਂਗਰਸੀ ਆਗੂਆਂ ਨੇ ਉਮੀਦ ਜਤਾਈ ਹੈ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਦਾ ਜਨ ਆਧਾਰ ਹੋਰ ਵਧੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਨੂੰ ਸਿਆਸੀ ਤੌਰ ’ਤੇ ਲਾਭ ਮਿਲੇਗਾ। ਜਸਬੀਰ ਸਿੰਘ ਮਿੰਟੂ ਨੂੰ ਪਾਰਟੀ ਆਗੂ ਤੇ ਸਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਲ੍ਹ ਬਾਬਾ ਬਕਾਲਾ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਵਾਇਆ।

Advertisement
Advertisement
×