ਮੁਲਜ਼ਮ ਕੋਲੋਂ ਦੇਸੀ ਕੱਟਾ ਬਰਾਮਦ
ਸ਼ਾਹਕੋਟ: ਸ਼ਾਹਕੋਟ ਪੁਲੀਸ ਵੱਲੋਂ ਦੇਸੀ ਪਿਸਟਲ ਸਮੇਤ ਗ੍ਰਿਫਤਾਰ ਮੁਲਜ਼ਮ ਕੋਲੋਂ ਇਕ ਹੋਰ ਦੇਸੀ ਕੱਟਾ ਬਰਾਮਦ ਕੀਤਾ ਗਿਆ ਹੈ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਸ਼ਾਹਕੋਟ ਦੇ ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਦੀ ਟੀਮ ਦੇ ਏ.ਐੱਸ.ਆਈ ਅੰਗਰੇਜ ਸਿੰਘ ਨੇ...
Advertisement
ਸ਼ਾਹਕੋਟ: ਸ਼ਾਹਕੋਟ ਪੁਲੀਸ ਵੱਲੋਂ ਦੇਸੀ ਪਿਸਟਲ ਸਮੇਤ ਗ੍ਰਿਫਤਾਰ ਮੁਲਜ਼ਮ ਕੋਲੋਂ ਇਕ ਹੋਰ ਦੇਸੀ ਕੱਟਾ ਬਰਾਮਦ ਕੀਤਾ ਗਿਆ ਹੈ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਸ਼ਾਹਕੋਟ ਦੇ ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਦੀ ਟੀਮ ਦੇ ਏ.ਐੱਸ.ਆਈ ਅੰਗਰੇਜ ਸਿੰਘ ਨੇ ਨਾਕਾਬੰਦੀ ਦੌਰਾਨ ਆਈ ਟਵੰਟੀ ਕਾਰ ਦੀ ਜਦੋਂ ਤਲਾਸ਼ੀ ਲਈ ਤਾਂ ਕਾਰ ਡਰਾਈਵਰ ਪ੍ਰਭਦੀਪ ਸਿੰਘ ਉਰਫ ਪ੍ਰਭ ਵਾਸੀ ਬਿੱਲੀ ਚਾਉ ਕੋਲੋਂ ਦੇਸੀ ਪਿਸਤੌਲ, ਕਾਰਤੂਸ ਬਰਾਮਦ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕੋਲੋਂ ਕੀਤੀ ਗਈ ਪੁੱਛ-ਪੜਤਾਲ ਤੋਂ ਬਾਅਦ ਉਸ ਕੋਲੋਂ ਇਕ ਹੋਰ ਦੇਸੀ ਕੱਟਾ 315 ਬੋਰ ਅਤੇ 2 ਕਾਰਤੂਸ ਬਰਾਮਦ ਕੀਤੇ ਗਏ ਹਨ। -ਪੱਤਰ ਪ੍ਰੇਰਕ
Advertisement
Advertisement
×