DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

CPI (M): ਸਰਮਾਏਦਾਰਾਂ ਦੇ ਹੱਕ ਪੂਰ ਰਿਹੈ ਕੇਂਦਰ: ਸੇਖੋਂ

ਲੋਕਾਂ ਦੇ ਭੱਖਦੇ ਮਸਲਿਆਂ ਦੇ ਹੱਲ ਲਈ ਸੰਘਰਸ਼ ਵਿੱਢਣ ਵਾਸਤੇ ਸੀ ਪੀ ਆਈ (ਐੱਮ) ਦੀ ਤਹਿਸੀਲ ਕਮੇਟੀ ਮੁਕੇਰੀਆਂ ਦੀ ਜਨਰਲ ਬਾਡੀ ਮੀਟਿੰਗ ਰਘੁਵੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ...

  • fb
  • twitter
  • whatsapp
  • whatsapp
Advertisement

ਲੋਕਾਂ ਦੇ ਭੱਖਦੇ ਮਸਲਿਆਂ ਦੇ ਹੱਲ ਲਈ ਸੰਘਰਸ਼ ਵਿੱਢਣ ਵਾਸਤੇ ਸੀ ਪੀ ਆਈ (ਐੱਮ) ਦੀ ਤਹਿਸੀਲ ਕਮੇਟੀ ਮੁਕੇਰੀਆਂ ਦੀ ਜਨਰਲ ਬਾਡੀ ਮੀਟਿੰਗ ਰਘੁਵੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਵੀ ਸ਼ਿਰਕਤ ਕੀਤੀ।

ਸ੍ਰੀ ਸੇਖੋਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਪੱਖੀ ਅਤੇ ਲੋਕ ਵਿਰੋਧੀ ਹੋ ਨਿੱਬੜੀ ਹੈ। ਬਿਜਲੀ ਸੋਧ ਬਿੱਲ ਰਾਹੀਂ ਦੇਸ਼ ਦੇ ਜਨਤਕ ਖੇਤਰ ਦੇ ਅਦਾਰੇ ਕੌਡੀਆਂ ਦੇ ਭਾਅ ਕਾਰਪੋਰੇਟਾਂ ਨੂੰ ਸੌਂਪਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਨਾਲ ਜਿੱਥੇ ਬਿਜਲੀ ਮਹਿੰਗੀ ਹੋਵੇਗੀ, ਉੱਥੇ ਹੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਮਿਲਦੀ ਰਿਆਇਤੀ ਅਤੇ ਮੁਫ਼ਤ ਬਿਜਲੀ ਦੀ ਸਹੂਲਤ ਬੰਦ ਹੋ ਜਾਵੇਗੀ। ਇਸ ਦਾ ਬਿਜਲੀ ਅਦਾਰਿਆਂ ਦੇ ਮੁਲਾਜ਼ਮਾਂ ’ਤੇ ਵੀ ਮਾਰੂ ਅਸਰ ਪਵੇਗਾ। ਕੇਂਦਰ ਦਾ ਬੀਜ ਸੋਧ ਐਕਟ ਸਿੱਧਾ ਕਿਸਾਨੀ ਉੱਤੇ ਹਮਲਾ ਹੈ। ਖੇਤੀ ਨੂੰ ਕੌਮੀ ਅਤੇ ਕੌਮਾਂਤਰੀ ਕਾਰਪੋਰੇਟਾਂ ਹਵਾਲੇ ਕਰਨ ਦੀ ਤਿਆਰੀ ਵਜੋਂ ਹੈ। ਖ਼ਾਸ ਏਜੰਡੇ ਤਹਿਤ ਦੇਸ਼ ਦੀ ਕਿਸਾਨੀ ਅਤੇ ਖੇਤੀ ਨੂੰ ਤਬਾਹ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਇਸ ਦਾ ਦੇਸ਼ ਦੇ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਹਰ ਪੱਧਰ ’ਤੇ ਵਿਰੋਧ ਕਰੇਗਾ। ਲੇਬਰ ਕੋਡ ਰਾਹੀਂ ਦੇਸ਼ ਦੇ ਮਜ਼ਦੂਰਾਂ ਦੇ ਹੱਕ ਕੁਚਲਣ ਦੀ ਤਿਆਰੀ ਕੀਤੀ ਜਾ ਰਹੀ ਹੈ।

Advertisement

ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਾਮਰੇਡ ਸੇਖੋਂ ਨੇ ਕਿਹਾ ਕਿ ਬਦਲਾਅ ਦੇ ਨਾਮ ’ਤੇ ਆਈ ‘ਆਪ’ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇ ਨਾਮ ’ਤੇ ਗੁਮਰਾਹ ਕੀਤਾ ਹੈ। ਪੜ੍ਹੇ-ਲਿਖੇ ਨੌਜਵਾਨ ਨੌਕਰੀਆਂ ਲਈ ਅੱਜ ਵੀ ਸੰਘਰਸ਼ ਦੇ ਰਾਹ ਪਏ ਹੋਏ ਹਨ। ਸੂਬੇ ਦੀ ਅਮਨ-ਕਨੂੰਨ ਦੀ ਸਥਿਤੀ ਵਿਗੜੀ ਹੋਈ ਹੈ, ਜਿਸ ਵੱਲ ਕੋਈ ਤਵੱਜੋਂ ਨਹੀਂ ਦਿੱਤੀ ਜਾ ਰਹੀ। ਸੂਬੇ ਦੀ ਵੱਡੀ ਪੁਲੀਸ ਨਫਰੀ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਸੁਰੱਖਿਆ ਲਈ ਤਾਇਨਾਤ ਕੀਤੀ ਹੋਈ ਹੈ ਜਦੋਂਕਿ ਥਾਣੇ ਖਾਲੀ ਪਏ ਹੋਏ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ 29 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿੱਚ ਕਿਸਾਨਾਂ-ਮਜ਼ਦੂਰਾਂ ਵੱਲੋਂ ਕੀਤੀ ਜਾਣ ਵਾਲੀ ਰੈਲੀ ਅਤੇ ਰੋਸ ਮਾਰਚ ਦੀਆਂ ਤਿਆਰੀਆਂ ਲਈ ਹੁਣ ਤੋਂ ਹੀ ਜੁਟ ਜਾਣ।

Advertisement

ਇਸ ਮੌਕੇ ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਕਿਸਾਨੀ ਹਿੱਤਾਂ ਨੂੰ ਤਬਾਹ ਕਰਨ ਵਾਲਾ ਹੈ। ਇਸ ਮੌਕੇ ਪਾਰਟੀ ਦੇ ਤਹਿਸੀਲ ਸਕੱਤਰ ਕਾਮਰੇਡ ਆਸ਼ਾ ਨੰਦ, ਯਸ਼ਪਾਲ ਚੰਦ, ਸੁਰੇਸ਼ ਚਨੌਰ, ਸੋਮਰਾਜ, ਰਜਿੰਦਰ ਸਿੰਘ, ਸੁਰਜੀਤ ਸਿੰਘ, ਕੁਲਵਿੰਦਰ ਸਿੰਘ, ਬੋਧ ਰਾਜ, ਸ਼ਮਸ਼ੇਰ ਸਿੰਘ, ਗੁਰਦਿਆਲ ਸਿੰਘ, ਸੁਖਦੇਵ ਰਾਜ, ਯਸ਼ਪਾਲ ਸਿੰਘ, ਕੁਲਤਾਰ ਸਿੰਘ ਆਦਿ ਵੀ ਹਾਜ਼ਰ ਸਨ।

Advertisement
×