ਜਲੰਧਰ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਭਾਈ ਰਤਨ ਸਿੰਘ ਯਾਦਗਾਰੀ ਇਮਾਰਤ ਵਿੱਚ ਸੀਪੀਆਈ (ਐਮ) ਦੀ ਸੂਬਾਈ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਨੇ ਕੀਤੀ। ਇਸ ਮੌਕੇ ਸੀਪੀਆਈ (ਐਮ) ਦੇ ਪੋਲਿਟ ਬਿਊਰੋ ਮੈਂਬਰ ਕਾਮਰੇਡ ਨਿਲੋਤਪਾਲ ਬਾਸੂ ਨੇ ਕਿਹਾ ਕਿ ਮੋਦੀ ਸਰਕਾਰ ਦੇ ਸ਼ਾਸਨਕਾਲ ਵਿੱਚ ਆਰਥਿਕ ਸੰਕਟ ਭਿਆਨਕ ਰੂਪ ਅਖਤਿਆਰ ਕਰ ਰਿਹਾ ਹੈ। ਇਸ ਮੌਕੇ ਸੀ.ਪੀ.ਆਈ.(ਐਮ) ਦੇ ਸੂਬਾ ਸਕੱਤਰ ਕਾ. ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪਾਰਟੀ ਨੂੰ ਬਰਾਂਚ ਪੱਧਰ ’ਤੇ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨਵੇਂ ਸੂਬਾ ਸਕੱਤਰੇਤ ਦੇ 12 ਸਾਥੀਆਂ ਦੀ ਤਜਵੀਜ਼ ਪੇਸ਼ ਕੀਤੀ, ਜਿਸ ਨੂੰ ਕਮੇਟੀ ਨੇ ਪ੍ਰਵਾਨ ਕਰ ਲਿਆ।