DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CPI(M) Garhshankar Protest: ਸੀ ਪੀ ਆਈ ਵੱਲੋਂ ਡਿਪਟੀ ਸਪੀਕਰ ਦੇ ਘਰ ਅੱਗੇ ਧਰਨਾ

ਇੱਥੇ ਸੀ ਪੀ ਆਈ (ਐੱਮ) ਦੇ ਸੱਦੇ ਉੱਤੇ ਸੀ ਪੀ ਆਈ (ਐੱਮ) ਤਹਿਸੀਲ ਗੜ੍ਹਸ਼ੰਕਰ ਵੱਲੋਂ ਮਜ਼ਦੂਰਾਂ-ਕਿਸਾਨਾਂ ਦੀਆਂ ਮੰਗਾਂ ਦੇ ਹੱਕ ’ਚ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਦੇ ਘਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਗੁਰਨੇਕ...

  • fb
  • twitter
  • whatsapp
  • whatsapp
featured-img featured-img
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਘਰ ਅੱਗੇ ਧਰਨਾ ਦਿੰਦੇ ਹੋਏ ਕਾਰਕੁਨ।
Advertisement

ਇੱਥੇ ਸੀ ਪੀ ਆਈ (ਐੱਮ) ਦੇ ਸੱਦੇ ਉੱਤੇ ਸੀ ਪੀ ਆਈ (ਐੱਮ) ਤਹਿਸੀਲ ਗੜ੍ਹਸ਼ੰਕਰ ਵੱਲੋਂ ਮਜ਼ਦੂਰਾਂ-ਕਿਸਾਨਾਂ ਦੀਆਂ ਮੰਗਾਂ ਦੇ ਹੱਕ ’ਚ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਦੇ ਘਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਗੁਰਨੇਕ ਸਿੰਘ ਭੱਜਲ, ਮਹਿੰਦਰ ਕੁਮਾਰ ਬੱਡੋਆਣ, ਦਰਸ਼ਨ ਸਿੰਘ ਮੱਟੂ, ਸੁਭਾਸ਼ ਮੱਟੂ ਅਤੇ ਨੀਲਮ ਬੱਡੋਆਣ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਮਜ਼ਦੂਰ ਤੇ ਕਿਸਾਨਾਂ ਵਿਰੋਧੀ ਸਾਬਤ ਹੋਈਆਂ ਹਨ। ਦੇਸ਼ ਅੰਦਰ ਰਸੋਈ ਗੈਸ, ਖੰਡ, ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ, ਨਸ਼ਾ ਤੇ ਭ੍ਰਿਸ਼ਟਾਚਾਰ ਲਗਾਤਾਰ ਵਧ ਰਿਹਾ ਹੈ ਜਦਕਿ ਲੁੱਟਾਂ-ਖੋਹਾਂ ਤੇ ਕਤਲਾਂ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਆਗੂਆਂ ਨੇ ਮੰਗ ਕੀਤੀ ਕਿ 4 ਲੇਬਰ ਕੋਡ ਰੱਦ ਕੀਤੇ ਜਾਣ, ਮਗਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ, ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨ 10000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ, ਲੋਕ ਹਿੱਤਾਂ ਲਈ ਲੜਨ ਵਾਲੇ ਆਗੂਆਂ ’ਤੇ ਪਾਏ ਝੂਠੇ ਕੇਸ ਵਾਪਸ ਲਏ ਜਾਣ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 10 ਦਸੰਬਰ ਨੂੰ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਇਕੱਠ ਨੂੰ ਕੁਲਵਿੰਦਰ ਸਿੰਘ ਸੰਘਾ, ਹਰਭਜਨ ਸਿੰਘ ਅਟਵਾਲ, ਬਲਦੇਵ ਰਾਜ, ਮੋਹਨ ਲਾਲ ਵੀਨੇਵਾਲ, ਸਤਨਾਮ ਸਿੰਘ ਢਿੱਲੋਂ, ਜਸਵਿੰਦਰ ਕੌਰ ਬੇਬੀ, ਸੁਰਿੰਦਰ ਸਿਮਰ, ਨਿਰਮਲ ਸਿੰਘ ਮੱਟੂ, ਸਰਬਜੀਤ ਸਿੰਘ ਗਿੱਲ ਤੇ ਅਮਰਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

Advertisement
Advertisement
×