ਸੀਪੀਆਈ (ਐੱਮ) ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ
ਡੀਸੀ ਨੂੰ ਮੰਗ ਪੱਤਰ ਸੌਂਪਿਆ
Advertisement
ਸੀਪੀਆਈ (ਐੱਮ) ਦੀ ਪੰਜਾਬ ਰਾਜ ਕਮੇਟੀ ਫ਼ੈਸਲੇ ਅਨੁਸਾਰ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਮੰਗ ਕੀਤੀ ਗਈ ਕਿ ਚਿੱਪ ਵਾਲੇ ਸਮਾਰਟ ਬਿਜਲੀ ਮੀਟਰ ਲਗਾਉਣੇ ਬੰਦ ਕੀਤੇ ਜਾਣ ਅਤੇ ਲੈਂਡ ਪੂਲਿੰਗ ਨੀਤੀ ਵਾਪਸ ਲਈ ਜਾਵੇ। ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲੈਂਡ ਪੂਲਿੰਗ ਨੀਤੀ ਦੇ ਨਾਂ ’ਤੇ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਲੈ ਕੇ ਉਨ੍ਹਾਂ ਨੂੰ ਬੇਜ਼ਮੀਨੇ ਬਣਾਉਣ ਵਿਚ ਲੱਗੀ ਹੋਈ ਹੈ। ਅਜਿਹਾ ਹੋਣ ਨਾਲ ਪੰਜਾਬ ਅੰਦਰ ਜਿੱਥੇ ਬੇਰੁਜ਼ਗਾਰਾਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ ਉੱਥੇ ਕਿਸਾਨ ਤੇ ਮਜ਼ਦੂਰ ਵਰਗ ਵੀ ਪ੍ਰਭਾਵਿਤ ਹੋਵੇਗਾ। ਜ਼ਿਲ੍ਹਾ ਸਕੱਤਰ ਗੁਰਨੇਕ ਸਿੰਘ ਭੱਜਲ ਨੇ ਵੀ ਸਰਕਾਰ ਨੂੰ ਅਪੀਲ ਕੀਤੀ ਕਿ ਸਮਾਰਟ ਮੀਟਰ ਲਗਾਉਣੇ ਬੰਦ ਕੀਤੇ ਜਾਣ ਅਤੇ ਲੈਂਡ ਪੂਲਿੰਗ ਨੀਤੀ ਵਾਪਸ ਲਈ ਜਾਵੇ। ਇਸ ਮੌਕੇ ਗੁਰਮੇਸ਼ ਸਿੰਘ, ਮਹਿੰਦਰ ਕੁਮਾਰ ਬੱਢੋਆਣ, ਹਰਬੰਸ ਸਿੰਘ ਧੂਤ, ਨੀਲਮ ਰਾਣੀ ਬੱਢੋਆਣ, ਆਸ਼ਾ ਨੰਦ, ਸੰਤੋਖ ਸਿੰਘ, ਮਹਿੰਦਰ ਸਿੰਘ ਭੀਲੋਵਾਲ, ਧਨਪਤ, ਕਸ਼ਮੀਰ ਸਿੰਘ ਭੱਜਲ, ਪ੍ਰੇਮ ਸਿੰਘ ਪ੍ਰੇਮੀ, ਮੋਹਨ ਲਾਲ ਬੀਨੇਵਾਲ, ਪ੍ਰੇਮ ਖਾਨੇਵਾਲ ਅਤੇ ਸਤਨਾਮ ਸਿੰਘ ਭੱਜਲ ਮੌਜੂਦ ਸਨ। ਧਰਨੇ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਨੂੰ ਮੰਗ ਪੱਤਰ ਦਿੱਤਾ ਗਿਆ।
Advertisement
Advertisement