ਭਾਈ ਰਾਮ ਸਿੰਘ ਦਾ ਸਸਕਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਸਸਕਾਰ ਅੱਜ ਚਾਟੀਵਿੰਡ ਗੇਟ ਨਜ਼ਦੀਕ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹਰਿਮੰਦਰ ਸਾਹਿਬ ਦੇ ਮੁੱਖ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਸਸਕਾਰ ਅੱਜ ਚਾਟੀਵਿੰਡ ਗੇਟ ਨਜ਼ਦੀਕ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਸਣੇ ਵੱਖ-ਵੱਖ ਸ਼ਖ਼ਸੀਅਤਾਂ ਨੇ ਮ੍ਰਿਤਕ ਦੇਹ ’ਤੇ ਲੋਈ ਪਾ ਕੇ ਸਨਮਾਨ ਦਿੱਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਅਰਦਾਸ ਉਪਰੰਤ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਸਰਤਾਜ ਨੇ ਦਿੱਤੀ। ਇਸ ਮੌਕੇ ਦਰਬਾਰ ਸਾਹਿਬ ਦੇ ਗ੍ਰੰਥੀ ਭਾਈ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਆਦਿ ਹਾਜ਼ਰ ਸਨ।
Advertisement
Advertisement
×