ਪੱਤਰ ਪ੍ਰੇਰਕ
ਫਗਵਾੜਾ, 6 ਸਤੰਬਰ
ਇੱਥੋਂ ਦੇ ਸਿਵਲ ਹਸਪਤਾਲ ਵਿੱਚ ਅੱਜ ਸੀਟੀ ਮਸ਼ੀਨ ਦੀ ਸ਼ੁਰੂਆਤ ਹੋ ਗਈ। ਇਸ ਮੌਕੇ ਐੱਸਡੀਐੱਮ ਸਤਵੰਤ ਸਿੰਘ ਨੇ ਮਸ਼ੀਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਮਸ਼ੀਨ ਦੇ ਕੰਮ ਦਾ ਰਸਮੀ ਤੌਰ ’ਤੇ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਦੇਖਦਿਆ ਸਰਕਾਰ ਨੇ ਸੀਟੀ ਸਕੈਨ ਦੀ ਸਹੂਲਤ ਫਗਵਾੜਾ ਵਿੱਚ ਸ਼ੁਰੂ ਕੀਤੀ ਹੈ। ਪਹਿਲਾਂ ਇਹ ਸਹੂਲਤ ਨਾ ਹੋਣ ਕਾਰਨ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਵੱਚ ਜਾਣਾ ਪੈਂਦਾ ਸੀ। ਇਸ ਮੌਕੇ ਐੱਸਐੱਮਓ ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕ੍ਰਿਸ਼ਨਾ ਲੈਂਬ ਡਾਇਗਨੋਜ਼ ਦੇ ਸਹਿਯੋਗ ਨਾਲ ਸੀਟੀ ਸਕੈਨ ਦਾ ਕੰਮ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਰਫ਼ 544 ਰੁਪਏ ਵਿੱਚ ਸੀਟੀ ਸਕੈਨ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਸਹੂਲਤ 24 ਘੰਟੇ ਲੋਕਾਂ ਦੀ ਸਹੂਲਤ ਲਈ ਚਾਲੂ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨ ਫੁਜੀ ਫ਼ਿਲਮ ਕੰਪਨੀ ਦੀ ਹੈ ਤੇ ਰੋਜ਼ਾਨਾ 70 ਤੋਂ 80 ਸੀਟੀ ਸਕੈਨ ਕਰਨ ਦੀ ਸਮਰੱਥਾ ਵਾਲੀ ਹੈ। ਇਸ ਮੌਕੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਵੀ ਸਿਵਲ ਹਸਪਤਾਲ ਵੀ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹੋਰ ਵੀ ਕਈ ਸਹੂਲਤਾਂ ਸਿਵਲ ਹਸਪਤਾਲ ਵਿੱਚ ਮੁਹੱਈਆ ਕਰਵਾਈਆਂ ਜਾਣਗੀਆਂ।