DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Cultural Event: ਇਸ਼ਮੀਤ ਕੌਰ ਨੇ ‘ਮਿਸ ਪੰਜਾਬਣ’ ਦਾ ਖ਼ਿਤਾਬ ਜਿੱਤਿਆ

ਹਿੰਦੂ ਕੰਨਿਆ ਮਹਾਂ ਵਿਦਿਆਲੇ ਵਿੱਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐੱਨ ਡੀ ਆਨੰਦ, ਸਕੱਤਰ ਰਮੇਸ਼ ਕੋਹਲੀ ਅਤੇ ਪ੍ਰਿੰਸੀਪਲ ਡਾ. ਰਜਵਿੰਦਰ ਕੌਰ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਸ਼ਾਨਦਾਰ ਪ੍ਰੋਗਰਾਮ ‘ਵਿਰਸੇ ਦੇ ਰੰਗ’ ਕਰਵਾਇਆ ਗਿਆ। ਇਸ ਸਮਾਗਮ ਵਿੱਚ...

  • fb
  • twitter
  • whatsapp
  • whatsapp
featured-img featured-img
ਮੁੱਖ ਮਹਿਮਾਨ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਹਿੰਦੂ ਕੰਨਿਆ ਮਹਾਂ ਵਿਦਿਆਲੇ ਵਿੱਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐੱਨ ਡੀ ਆਨੰਦ, ਸਕੱਤਰ ਰਮੇਸ਼ ਕੋਹਲੀ ਅਤੇ ਪ੍ਰਿੰਸੀਪਲ ਡਾ. ਰਜਵਿੰਦਰ ਕੌਰ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਸ਼ਾਨਦਾਰ ਪ੍ਰੋਗਰਾਮ ‘ਵਿਰਸੇ ਦੇ ਰੰਗ’ ਕਰਵਾਇਆ ਗਿਆ।

ਇਸ ਸਮਾਗਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਕੂਲ ਆਫ ਪੰਜਾਬੀ ਸਟੱਡੀਜ਼ ਤੋਂ ਡਾ. ਬਲਜੀਤ ਕੌਰ ਰਿਆੜ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ, ਜਦਕਿ ਸਾਕਸ਼ੀ ਮਹਾਜਨ ਅਤੇ ਅਰੁਣਾ ਗੋਇਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਡਾ. ਰਜਵਿੰਦਰ ਕੌਰ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਸੱਭਿਆਚਾਰ ਸਾਡੀ ਵਿਲੱਖਣ ਪਛਾਣ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਅਮੀਰ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਵਿਦਿਆਰਥਣਾਂ ਨੇ ਗਿੱਧਾ, ਭੰਗੜਾ, ਲੋਕ ਗੀਤ ਅਤੇ ਪੰਜਾਬੀ ਪਹਿਰਾਵੇ ਰਾਹੀਂ ਸ਼ਾਨਦਾਰ ਪੇਸ਼ਕਾਰੀਆਂ ਕਰ ਕੇ ਦਰਸ਼ਕਾਂ ਦਾ ਮਨ ਮੋਹ ਲਿਆ।

Advertisement

ਮੁਕਾਬਲਿਆਂ ਦੀ ਜੇਤੂ ਵਿਦਿਆਰਥਣ ਇਸ਼ਮੀਤ ਕੌਰ ਨੂੰ ‘ਮਿਸ ਪੰਜਾਬਣ’ ਅਤੇ ਆਲਰਾਊਂਡਰ ਦੇ ਖ਼ਿਤਾਬ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ‘ਗਿੱਧਿਆਂ ਦੀ ਰਾਣੀ’, ‘ਤੀਆਂ ਦੀ ਰਾਣੀ’ ਅਤੇ ‘ਪੰਜਾਬੀ ਪਹਿਰਾਵਾ’ ਵਰਗੇ ਖ਼ਿਤਾਬ ਵੀ ਵਿਦਿਆਰਥਣਾਂ ਨੂੰ ਦਿਤੇ ਗਏ। ਮੁੱਖ ਮਹਿਮਾਨ ਡਾ. ਬਲਜੀਤ ਕੌਰ ਰਿਆੜ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਮਾਂ ਬੋਲੀ ਅਤੇ ਵਿਰਸੇ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਵਿਰਸੇ ਦੀ ਸੰਭਾਲ ਵਿੱਚ ਵਿਦਿਅਕ ਸੰਸਥਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਮਾਗਮ ਦੇ ਅਖੀਰ ਵਿੱਚ ਕਾਲਜ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਮਨਜਿੰਦਰ ਕੌਰ ਅਤੇ ਵਿਦਿਆਰਥਣ ਅਸਮੀਤ ਕੌਰ ਨੇ ਬਾਖ਼ੂਬੀ ਨਿਭਾਈ।

Advertisement

Advertisement
×