ਮੁਕੇਰੀਆਂ: ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਵਿੱਚ ਵਿਦਿਆਰਥਣਾਂ ਵਲੋਂ ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਤੀਆਂ ਦਾ ਤਿਓਹਾਰ ਮਨਾਇਆ ਗਿਆ। ਇਸ ਦੌਰਾਨ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਜੋਗਿੰਦਰ ਕੌਰ ਭੱਟੀਆਂ ਜੱਟਾਂ, ਬਲਜੀਤ ਕੌਰ, ਪਰਮਜੀਤ ਕੌਰ, ਨਰਿੰਦਰ ਕੌਰ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਡਾ. ਸਰਿਤਾ ਰਾਣਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਕਾਲਜ ਵਿੱਚ ਪਾਈਆਂ ਪੀਂਘਾਂ ਵੀ ਝੂਟੀਆਂ। ਪ੍ਰਿੰਸੀਪਲ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ