DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੂਨੀਵਰਸਿਟੀ ਕਾਲਜ ਜੰਡਿਆਲਾ ’ਚ ਸਾਈਬਰ ਅਪਰਾਧ ਬਾਰੇ ਜਾਗਰੂਕਤਾ ਸੈਮੀਨਾਰ

ਮੋਬਾਈਲ ’ਤੇ ਗੁਮਰਾਹਕੁਨ ਸੁਨੇਹਿਆਂ ਦਾ ਜਵਾਬ ਨਾ ਦੇਣ ਦੀ ਸਲਾਹ ਦਿੱਤੀ

  • fb
  • twitter
  • whatsapp
  • whatsapp
featured-img featured-img
ਸਾਈਬਰ ਅਪਰਾਧ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਜਸਵਿੰਦਰ ਕੌਰ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ।
Advertisement

ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਮੰਜਕੀ ਦੇ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਦੀ ਅਗਵਾਈ ਅਤੇ ਕਾਮਰਸ ਵਿਭਾਗ ਦੇ ਸਹਿਯੋਗ ਨਾਲ ਸਾਈਬਰ ਅਪਰਾਧ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ (ਡਾ.) ਜਸਵਿੰਦਰ ਕੌਰ ਏ ਸੀ ਐੱਸ (ਲਾਇਲਪੁਰ ਖਾਲਸਾ ਕਾਲਜ ਫ਼ਾਰ ਵਿਮੈਨ ਜਲੰਧਰ ਕਾਮਰਸ ਵਿਭਾਗ ਦੇ ਮੁਖੀ) ਨੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪੀ ਪੀ ਟੀ ਦੇ ਮਾਧਿਅਮ ਰਾਹੀਂ ਸਾਈਬਰ ਅਪਰਾਧ ਜਾਗਰੂਕਤਾ ਬਾਰੇ ਵਿਸਥਾਰਪੂਰਵਕ ਦੱਸਦਿਆਂ ਕਿਹਾ ਕਿ ਅਕਸਰ ਹੀ ਬੱਚੇ ਸੋਸ਼ਲ ਮੀਡੀਆ ਜ਼ਰੀਏ ਸਾਈਬਰ ਅਪਰਾਧ ਦੇ ਸ਼ਿਕੰਜੇ ਵਿੱਚ ਆ ਜਾਂਦੇ ਹਨ। ਬੱਚੇ ਗ਼ਲਤ ਐਪਲੀਕੇਸ਼ਨ ਡਾਊਨਲੋਡ ਕਰ ਕੇ ਵਿੱਤੀ ਨੁਕਸਾਨ ਵੀ ਕਰਵਾ ਲੈਂਦੇ ਹਨ ਅਤੇ ਮਾਨਸਿਕ ਤੌਰ ’ਤੇ ਵੀ ਖ਼ੁਦ ਨੂੰ ਪ੍ਰੇਸ਼ਾਨੀ ਵਿਚ ਪਾ ਲੈਂਦੇ ਹਨ। ਸਾਈਬਰ ਅਪਰਾਧ ਰਾਹੀਂ ਕਿਸੇ ਦੇ ਈ-ਮੇਲ ਖਾਤੇ ਨੂੰ ਹਾਈਜੈਕ ਕੀਤਾ ਜਾਂਦਾ ਹੈ ਅਤੇ ਬੈਂਕ ਖਾਤਿਆਂ ਨਾਲ ਛੇੜਛਾੜ ਕੀਤੀ ਜਾਂਦੀ ਹੈ। ਉਨ੍ਹਾਂ ਆਖਿਆ ਕਿ ਠੱਗਾਂ ਵੱਲੋਂ ਮੋਬਾਈਲ ਅਤੇ ਈ-ਮੇਲ ਤੋਂ ਸਾਨੂੰ ਭਰਮਾਉਣ ਤੇ ਗੁਮਰਾਹ ਕਰਨ ਲਈ ਸੁਨੇਹੇ ਆਉਂਦੇ ਹਨ। ਇਸ ਲਈ ਸਾਨੂੰ ਹਰ ਕਦਮ ਸੋਚ ਸਮਝ ਕੇ ਚੁੱਕਣਾ ਚਾਹੀਦਾ ਹੈ। ਇਸ ਲਈ ਜ਼ਰੂਰੀ ਹੈ ਕਿ ਕਿਸੇ ਅਣਜਾਣ ਵਿਅਕਤੀ ਨਾਲ ਆਪਣੇ ਬਾਰੇ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ। ਉਨ੍ਹਾਂ (ਐੱਨ ਐੱਸ ਈ, ਬੀ ਐੱਸ ਈ) ਭਾਰਤੀ ਸ਼ੇਅਰ ਬਾਜ਼ਾਰ ਬਾਰੇ ਦੱਸਿਆ ਅਤੇ ਸੇਬੀ ਵੱਲੋਂ ਭਾਰਤ ਦੀ ਸ਼ੇਅਰ ਮਾਰਕੀਟ ਨੂੰ ਕੰਟਰੋਲ ਕਰਨ ਵਾਲੇ ਢੰਗਾਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਬਿਲਕੁਲ ਅਨੁਕੂਲ ਸਮੇਂ ’ਤੇ ਨਿਵੇਸ਼ ਨਾਲ ਨਿਵੇਸ਼ਕਾਂ ਨੂੰ ਲਾਭ ਹੁੰਦਾ ਹੈ। ਕਾਲਜ ਦੇ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਨੇ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਰੁਜ਼ਗਾਰ ਕੇਂਦਰਿਤ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਅੱਗੇ ਤੋਂ ਵੀ ਇਹੋ-ਜਿਹੇ ਸੈਮੀਨਾਰ ਕਰਵਾਏ ਜਾਂਦੇ ਰਹਿਣਗੇ।

Advertisement
Advertisement
×