ਖੇਡਾਂ ਵਿੱਚ ਦਸਮੇਸ਼ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲਦੇ ਅਦਾਰੇ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਬੀਤੇ ਦਿਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿੱਚ ਹੋਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਸੰਜੀਵ ਚੰਦੇਲ ਨੇ...
Advertisement
ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲਦੇ ਅਦਾਰੇ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਬੀਤੇ ਦਿਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿੱਚ ਹੋਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਸੰਜੀਵ ਚੰਦੇਲ ਨੇ ਦੱਸਿਆ ਕਿ ਇਸ ਦੌਰਾਨ ਹੋਏ ਲੜਕੀਆਂ ਦੇ ਬਾਸਕਟ ਬਾਲ ਮੁਕਾਬਲਿਆਂ ਵਿੱਚੋਂ ਨਵਪ੍ਰੀਤ ਕੌਰ, ਸਖਮਨਪ੍ਰੀਤ ਕੌਰ, ਹਿਮਾਕਸ਼ੀ (ਅੱਠਵੀਂ ਜਮਾਤ) ਅਤੇ ਪਰੀਨੀਤ ਕੌਰ, ਹਰਨੂਰ ਕੌਰ (ਸੱਤਵੀਂ ਜਮਾਤ) ਨੇ ਅੰਡਰ-14 ਕੈਟਾਗਰੀ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ ਹੈ। ਪ੍ਰਬੰਧਕੀ ਕਮੇਟੀ ਚੇਅਰਮੈਨ ਰਵਿੰਦਰ ਸਿੰਘ ਚੱਕ, ਟਰੱਸਟੀ ਸੱਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਦਵਿੰਦਰ ਸਿੰਘ, ਹਰਿੰਦਰਜੀਤ ਸਿੰਘ, ਹਰਮਨਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਕੋਚ ਹਰਿੰਦਰਪਾਲ ਸਿੰਘ, ਪਰਮਿੰਦਰਜੀਤ ਕੌਰ ਅਤੇ ਪਰਮਜੀਤ ਕੌਰ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ।
Advertisement
Advertisement
