ਦਸਮੇਸ਼ ਸਕੂਲ ਨੇ ਮੱਲਾਂ ਮਾਰੀਆਂ
ਪਿੰਡ ਅੱਟੀ ਦੇ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਖਿਡਾਰੀਆਂ ਨੇ ਜਲੰਧਰ ਦੇ ਜ਼ਿਲ੍ਹਾ ਪੱਧਰੀ ਸਕੂੁਲ ਖੇਡਾਂ ’ਚ ਆਪਣੀ ਚੜ੍ਹਤ ਬਰਕਰਾਰ ਰੱਖੀ। ਗੁਰਾਇਆ ਬਲਾਕ ਦੋ ਅਤੇ ਜ਼ੋਨ 10 ਅਧੀਨ ਪੈਂਦੇ ਸਕੂਲ ਦੇ ਖਿਡਾਰੀਆਂ ਨੇ ਖੇਡ ਅਧਿਕਾਰੀ ਸੁਖਦੀਪ ਸਿੰਘ ਦੀ...
Advertisement
ਪਿੰਡ ਅੱਟੀ ਦੇ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਖਿਡਾਰੀਆਂ ਨੇ ਜਲੰਧਰ ਦੇ ਜ਼ਿਲ੍ਹਾ ਪੱਧਰੀ ਸਕੂੁਲ ਖੇਡਾਂ ’ਚ ਆਪਣੀ ਚੜ੍ਹਤ ਬਰਕਰਾਰ ਰੱਖੀ। ਗੁਰਾਇਆ ਬਲਾਕ ਦੋ ਅਤੇ ਜ਼ੋਨ 10 ਅਧੀਨ ਪੈਂਦੇ ਸਕੂਲ ਦੇ ਖਿਡਾਰੀਆਂ ਨੇ ਖੇਡ ਅਧਿਕਾਰੀ ਸੁਖਦੀਪ ਸਿੰਘ ਦੀ ਅਗਵਾਈ ’ਚ ਰੱਸਾਕਸ਼ੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸਮਰਾਏ ਜੰਡਿਆਲਾ ’ਚ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ 14 ਸਾਲ ਵਰਗ ਅਤੇ 17 ਸਾਲ ਵਰਗ ’ਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਪੁੱਜਣ ’ਤੇ ਸਕੂਲ ਪ੍ਰਿੰਸੀਪਲ ਬਲਜਿੰਦਰ ਕੁਮਾਰ, ਵਾਈਸ ਪ੍ਰਿੰਸੀਪਲ ਸੰਦੀਪ ਕੌਰ ਅਤੇ ਪ੍ਰਬੰਧਕ ਮਾਸਟਰ ਚਰਨਜੀਤ ਸਿੰਘ ਨੇ ਖਿਡਾਰੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।
Advertisement
Advertisement
