ਪੀਣ ਵਾਲੇ ਪਾਣੀ ਨੂੰ ਤਰਸੇ ਦਸੂਹਾ ਵਾਸੀ

ਟੈਂਡਰ ਪਾਸ ਹੋਣ ਦੇ ਬਾਵਜੂਦ ਬੋਰ ਦਾ ਕੰਮ ਵਿਚਾਲੇ ਲਟਕਿਆ

ਪੀਣ ਵਾਲੇ ਪਾਣੀ ਨੂੰ ਤਰਸੇ ਦਸੂਹਾ ਵਾਸੀ

ਭਗਵਾਨ ਦਾਸ ਸੰਦਲ

ਦਸੂਹਾ, 18 ਅਪਰੈਲ

ਇਥੇ ਸ਼ਹਿਰ ਵਾਸੀ ਅਜੇ ਤੱਕ ਬਿਜਲੀ, ਪਾਣੀ ਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਨਾਲ ਜਦੋ-ਜਹਿਦ ਕਰ ਰਹੇ ਹਨ। ਪਿਛਲੇ 15 ਦਿਨਾਂ ਤੋਂ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਢੁਕਵੀਂ ਸਪਲਾਈ ਨਾ ਹੋਣ ਕਾਰਨ ਲੋਕਾਂ ’ਚ ਹਾਹਾਕਾਰ ਮਚੀ ਹੋਈ ਹੈ। ਇਸ ਦੇ ਬਾਵਜੂਦ ਪ੍ਰਸ਼ਾਸਨ ਘੂਕ ਨੀਂਦ ਸੁੱਤਾ ਪਿਆ ਹੈ। ਜਾਣਕਾਰੀ ਮੁਤਾਬਕ ਰਿਸ਼ੀ ਨਗਰ ਦੇ ਪਾਰਕ ’ਚ ਸਥਿਤ ਹਜ਼ਾਰਾਂ ਲੀਟਰ ਦੀ ਸਮਰੱਥਾ ਵਾਲਾ ਵਾਟਰ ਵਰਕਸ ਜੋ ਸ਼ਹਿਰ ਨੂੰ ਪਾਣੀ ਸਪਲਾਈ ਕਰਨ ਦਾ ਮੁੱਖ ਸਰੋਤ ਹੈ ’ਚ ਤਕਨੀਕੀ ਖਰਾਬੀ ਆਉਣ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਕੌਂਸਲਰ ਅਮਰਪ੍ਰੀਤ ਸੋਨੂੰ ਖਾਲਸਾ ਨੇ ਦੱਸਿਆ ਕਿ ਪਾਣੀ ਦੀ ਸਪਲਾਈ ਬਿਲਕੁਲ ਠੱਪ ਪਈ ਹੈ ਜਿਸ ’ਤੇ ਗਰਮੀ ਵੱਧਣ ਅਤੇ ਪਾਣੀ ਦੀ ਕਿਲੱਤ ਦੇ ਚੱਲਦਿਆ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂਕਿ ਨਵਾਂ ਬੋਰ ਕਰਵਾਉਣ ਦਾ ਮਾਮਲਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ’ਚ ਲਿਆਉਣ ਦੇ ਬਾਵਜੂਦ ਵੀ ਮਸਲਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਹਲਕਾ ਵਿਧਾਇਕ ਅਤੇ ਸਬੰਧਤ ਅਧਿਕਾਰੀਆਂ ਤੋਂ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਹੈ। ਇਸ ਸਬੰਧੀ ਕਾਰਜ ਸਾਧਕ ਅਫਸਰ ਮਦਨ ਸਿੰਘ ਨੇ ਦੱਸਿਆ ਕਿ ਰਿਸ਼ੀ ਨਗਰ ਦੇ ਵਾਟਰ ਵਰਕਸ ਦਾ ਬੋਰ ਖਰਾਬ ਹੋਣ ਕਰਕੇ ਇਸ ਸਮੱਸਿਆ ਪੈਦਾ ਹੋਈ ਹੈ। ਪਾਣੀ ਦੀ ਸਮੱਸਿਆ ਦੇ ਹੱਲ ਲਈ ਸ਼ਹਿਰ ਦੀਆਂ ਵੱਖ ਵੱਖ ਥਾਵਾਂ ’ਤੇ ਤਿੰਨ ਬੋਰ ਕਰਵਾਉਣ ਲਈ 50 ਲੱਖ ਰੁਪਏ ਦੇ ਟੈਂਡਰ ਪਾਸ ਹੋ ਚੁੱਕੇ ਹਨ ਪਰ ਉਨਾਂ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਬੋਰ ਦਾ ਕੰਮ ਸ਼ੁਰੂ ਕਰਵਾਉਣ ਲਈ ਬਾਰ ਬਾਰ ਕਹਿਣ ਦੇ ਬਾਵਜੂਦ ਵੀ ਅਜੇ ਕੰਮ ਸ਼ੁਰੂ ਨਹੀ ਕੀਤਾ, ਜਿਸ ਮਗਰੋਂ ਉਨਾਂ ਵਿਧਾਇਕ ਅਰੁਣ ਡੋਗਰਾ ਨੂੰ ਮਾਮਲੇ ’ਚ ਦਖ਼ਲ ਦੇਣ ਲਈ ਕਿਹਾ ਹੈ। ਦੂਜੇ ਪਾਸੇ ਵਿਧਾਇਕ ਡੋਗਰਾ ਨੇ ਕਿਹਾ ਕਿ ਬੋਰ ਕਰਵਾਉਣ ਲਈ ਸਬੰਧਤ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All