ਨਿੱਜੀ ਪੱਤਰ ਪ੍ਰੇਰਕ
ਜਲੰਧਰ, 8 ਜੂਨ
ਇੰਜ. ਦਵਿੰਦਰ ਕੁਮਾਰ ਸ਼ਰਮਾ ਨੇ ਮੁੱਖ ਇੰਜਨੀਅਰ/ਵੰਡ (ਉੱਤਰ) ਜਲੰਧਰ ਵਜੋਂ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਉਪਰੰਤ ਇੰਜ. ਸ਼ਰਮਾ ਨੇ ਕਿਹਾ ਕਿ ਖਪਤਕਾਰਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਾਏਦਾਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਖਪਤਕਾਰਾਂ ਨੂੰ ਬਿਜਲੀ ਦੀ ਸਹੀ ਢੰਗ ਨਾਲ ਵਰਤੋਂ ਕਰਨ ਅਤੇ ਬਿਜਲੀ ਚੋਰੀ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਬਿਜਲੀ ਸਪਲਾਈ ਸਬੰਧੀ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਹਿੱਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।