ਡੀਸੀ ਨੇ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ
ਐੱਸ ਡੀ ਐੱਮ ਨੂੰ ਵਿਸਥਾਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼
Advertisement
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਨਿਚਰਵਾਰ ਨੂੰ ਗਾਂਧੀ ਵਨੀਤਾ ਆਸ਼ਰਮ ਵਿੱਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ, ਜੋ ਸ਼ੁੱਕਰਵਾਰ ਰਾਤ ਬਾਥਰੂਮ ਵਿੱਚ ਡਿੱਗੀ ਹੋਈ ਮਿਲੀ ਸੀ। ਅਧਿਕਾਰੀਆਂ ਵੱਲੋਂ ਤੁਰੰਤ ਉਸ ਨੂੰ ਨੇੜਲੇ ਨਰਸਿੰਗ ਹੋਮ ਪਹੁੰਚਾਇਆ ਗਿਆ। ਇੱਥੋਂ ਉਸ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾ. ਅਗਰਵਾਲ ਨੇ ਸਬੰਧਤ ਐੱਸ ਡੀ ਐੱਮ ਨੂੰ ਮਾਮਲੇ ਦੀ ਜਾਂਚ ਕਰ ਕੇ ਦੋ ਹਫਤਿਆਂ ਦੇ ਅੰਦਰ ਵਿਸਥਾਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਅਧਿਕਾਰੀਆਂ ਵੱਲੋਂ ਲੜਕੀ ਦੇ ਮਾਤਾ-ਪਿਤਾ ਨੂੰ ਘਟਨਾ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ ਤਾਂ ਜੋ ਅਗਲੇਰੀ ਹੋਰ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਪੋਸਟ ਮਾਰਟਮ ਕਰਨ ਲਈ ਮੈਡੀਕਲ ਬੋਰਡ ਦਾ ਗਠਨ ਕੀਤਾ ਗਿਆ ਹੈ, ਜੋ ਇਹ ਯਕੀਨੀ ਬਣਾਏਗਾ ਕਿ ਸਾਰੀਆਂ ਮੈਡੀਕਲ-ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਜਾਵੇ। ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫਾਰੈਂਸਿਕ ਮਾਹਰਾਂ ਅਤੇ ਪੁਲੀਸ ਟੀਮਾਂ ਵੱਲੋਂ ਵੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਦਾ ਭਰੋਸਾ ਦਿੱਤਾ ਹੈ।
Advertisement
Advertisement
