ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕੰਮ ਜੰਗੀ ਪੱਧਰ ’ਤੇ ਕਰਨ ਦੇ ਨਿਰਦੇਸ਼ ਦਿੱਤੇ ਗਏ।
Advertisement
ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀ.ਐਲ.ਟੀ.ਸੀ. (ਸਿਟੀ ਲੈਵਲ ਟੈਕਨੀਕਲ ਕਮੇਟੀ) ਦੀ ਮੀਟਿੰਗ ਦੌਰਾਨ ਪੰਚਾਲ ਨੇ ਲੋਕ ਨਿਰਮਾਣ ਵਿਭਾਗ, ਪੇਡਾ, ਨਗਰ ਕੌਂਸਲ, ਸਿੰਚਾਈ ਵਿਭਾਗ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੱਲ ਰਹੇ ਕੰਮਾਂ ਬਾਰੇ ਹਫ਼ਤਾਵਰੀ ਰਿਪੋਰਟ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਵਿਕਾਸ ਕੰਮਾਂ ਵਿਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪ੍ਰਾਜੈਕਟਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ 4 ਐਮ.ਐਲ.ਡੀ. ਦੀ ਸਮਰੱਥਾ ਵਾਲੇ ਟ੍ਰੀਟਮੈਂਟ ਪਲਾਂਟ ਤੋਂ ਬਾਅਦ ਇਕ ਐਮ.ਐਲ.ਡੀ. ਦੀ ਸਮਰੱਥਾ ਵਾਲੇ ਟ੍ਰੀਟਮੈਂਟ ਪਲਾਂਟ ਦਾ ਕੰਮ ਵੀ ਇੱਕ ਮਹੀਨੇ ਦੇ ਅੰਦਰ ਅੰਦਰ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਸਰਕਾਰੀ ਸਕੂਲ ਲੜਕੀਆਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
Advertisement
×