ਡੀਸੀ ਵੱਲੋਂ ਈਜ਼ੀ ਰਜਿਸਟਰੀ ਦੇ ਕੰਮ ਦੀ ਸਮੀਖਿਆ
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਫਗਵਾੜਾ ਦੇ ਤਹਿਸੀਲ ਦਫ਼ਤਰ ਦਾ ਦੌਰਾ ਕਰ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਈਜ਼ੀ ਰਜਿਸਟਰੀ ਸੇਵਾ ਤਹਿਤ ਫਗਵਾੜਾ ਵਿੱਚ...
Advertisement
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਫਗਵਾੜਾ ਦੇ ਤਹਿਸੀਲ ਦਫ਼ਤਰ ਦਾ ਦੌਰਾ ਕਰ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਈਜ਼ੀ ਰਜਿਸਟਰੀ ਸੇਵਾ ਤਹਿਤ ਫਗਵਾੜਾ ਵਿੱਚ ਕੀਤੀਆਂ ਜਾ ਰਹੀਆਂ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਈਜੀ ਰਜਿਸਟਰੀ ਪੂਰੇ ਜ਼ਿਲ੍ਹੇ ਵਿੱਚ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਲੋਕ ਬਿਨਾਂ ਕਿਸੇ ਖੱਜਲ ਖੁਆਰੀ ’ਤੇ ਰਜਿਸਟਰੀ ਕਰਵਾ ਸਕਦੇ ਹਨ। ਇਸ ਤੋਂ ਇਲਾਵਾ 1076 ਹੈਲਪਲਾਈਨ ਰਾਹੀਂ ਸੇਵਾਵਾਂ ਘਰ ਬੈਠੇ ਹਾਸਲ ਕੀਤੇ ਜਾਣ ਦੀ ਵਿਵਸਥਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢਣ ਦੇ ਵੀ ਨਿਰਦੇਸ਼ ਦਿੱਤੇ।
Advertisement
Advertisement