ਡੀਸੀ ਵੱਲੋਂ ਧੁੱਸੀ ਬੰਨ੍ਹ ਦਾ ਦੌਰਾ
ਪੱਤਰ ਪ੍ਰੇਰਕ ਭੁਲੱਥ, 5 ਜੂਨ ਆਗਾਮੀ ਮੌਨਸੂਨ ਸੀਜਨ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਅਧਿਕਾਰੀਆਂ ਸਣੇ ਜ਼ਿਲ੍ਹੇ ਅੰਦਰ ਦਰਿਆ ਬਿਆਸ ਨਾਲ ਲਗਦੇ ਧੁੱਸੀ ਬੰਨ੍ਹ ਅਤੇ ਸੰਭਾਵੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਦੌਰਾ ਕਰ ਕੇ ਹੰਗਾਮੀ...
Advertisement
ਪੱਤਰ ਪ੍ਰੇਰਕ
ਭੁਲੱਥ, 5 ਜੂਨ
Advertisement
ਆਗਾਮੀ ਮੌਨਸੂਨ ਸੀਜਨ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਅਧਿਕਾਰੀਆਂ ਸਣੇ ਜ਼ਿਲ੍ਹੇ ਅੰਦਰ ਦਰਿਆ ਬਿਆਸ ਨਾਲ ਲਗਦੇ ਧੁੱਸੀ ਬੰਨ੍ਹ ਅਤੇ ਸੰਭਾਵੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਦੌਰਾ ਕਰ ਕੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਢਿੱਲਵਾਂ ਤੇ ਭੁਲੱਥ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਹੜ੍ਹਾਂ ਤੋਂ ਬਚਾਅ ਲਈ ਕੰਮ ਮੁਕੰਮਲ ਕਰ ਲਏ ਜਾਣ। ਉਨ੍ਹਾਂ ਦਰਿਆ ਨਾਲ ਲੱਗਦੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।
Advertisement
×