ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮ੍ਰਿਤਕ ਦੇਹ ਮੈਡੀਕਲ ਕਾਲਜ ਨੂੰ ਦਾਨ

ਹੁਸ਼ਿਆਰਪੁਰ: ਮੁਹੱਲਾ ਮਾਊਂਟ ਐਵੇਨਿਊ ਵਾਸੀ ਸੰਤੋਸ਼ ਬਾਲਾ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਦਾ ਸਰੀਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੈਡੀਕਲ ਕਾਲਜ ਪਟਿਆਲਾ ਨੂੰ ਦਾਨ ਕਰ ਦਿੱਤਾ ਗਿਆ। ਰੋਟਰੀ ਆਈ ਬੈਂਕ ਅਤੇ ਕਾਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਪ੍ਰਧਾਨ ਸੰਜੀਵ...
Advertisement

ਹੁਸ਼ਿਆਰਪੁਰ: ਮੁਹੱਲਾ ਮਾਊਂਟ ਐਵੇਨਿਊ ਵਾਸੀ ਸੰਤੋਸ਼ ਬਾਲਾ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਦਾ ਸਰੀਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੈਡੀਕਲ ਕਾਲਜ ਪਟਿਆਲਾ ਨੂੰ ਦਾਨ ਕਰ ਦਿੱਤਾ ਗਿਆ। ਰੋਟਰੀ ਆਈ ਬੈਂਕ ਅਤੇ ਕਾਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਪ੍ਰਧਾਨ ਸੰਜੀਵ ਅਰੋੜਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਮਾਜ ਲਈ ਪ੍ਰੇਰਨਾਸ੍ਰੋਤ ਹੈ ਅਤੇ ਅੱਜ ਦੇ ਸਮੇਂ ਵਿੱਚ ਇਹ ਸੱਚੀ ਮਨੁੱਖੀ ਸੇਵਾ ਹੈ। ਇਸ ਮੌਕੇ ਸੰਤੋਸ਼ ਬਾਲਾ ਦੇ ਪਰਿਵਾਰਕ ਮੈਂਬਰ ਇਕਬਾਲ ਸਿੰਘ, ਬਲਜਿੰਦਰ ਸਿੰਘ, ਰਜਿੰਦਰ ਕੌਰ, ਡਾ. ਮਲਵਿੰਦਰ ਸਿੰਘ, ਗੁਰਿੰਦਰ ਕੌਰ, ਅਨੰਦਨ ਸਿੰਘ, ਮਨਮੋਹਿਤ ਸਿੰਘ, ਗੁਰਨਾਮ ਕੌਰ, ਮਦਨ ਲਾਲ ਮਹਾਜਨ, ਜਸਵੀਰ ਕੰਵਰ, ਵੀਨਾ ਚੋਪੜਾ ਅਤੇ ਪ੍ਰੋ. ਦਲਜੀਤ ਸਿੰਘ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ

Advertisement
Advertisement