ਆਪਣੇ ਰਿਵਾਲਵਰ ਨਾਲ ਗੋਲੀ ਚੱਲਣ ਕਾਰਨ ਮੌਤ
ਥਾਣਾ ਮਾਹਿਲਪੁਰ ਦੇ ਪਿੰਡ ਦਾਤਾ ਚੇਲਾ ਵਿੱਚ ਲੰਘੀ ਰਾਤ ਕਰੀਬ ਦਸ ਵਜੇ ਆਪਣੇ ਲਾਇਸੈਂਸੀ ਰਿਵਾਲਵਰ ਵਿੱਚੋਂ ਚੱਲੀ ਗੋਲੀ ਕਾਰਨ 35 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਵੀਰ ਸਿੰਘ ੳਰਫ ਸੱਤਾ ਵਜੋਂ ਹੋਈ ਹੈ। ਮੌਕੇ ’ਤੇ ਚੌਕੀ ਇੰਚਾਰਜ...
Advertisement
ਥਾਣਾ ਮਾਹਿਲਪੁਰ ਦੇ ਪਿੰਡ ਦਾਤਾ ਚੇਲਾ ਵਿੱਚ ਲੰਘੀ ਰਾਤ ਕਰੀਬ ਦਸ ਵਜੇ ਆਪਣੇ ਲਾਇਸੈਂਸੀ ਰਿਵਾਲਵਰ ਵਿੱਚੋਂ ਚੱਲੀ ਗੋਲੀ ਕਾਰਨ 35 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਵੀਰ ਸਿੰਘ ੳਰਫ ਸੱਤਾ ਵਜੋਂ ਹੋਈ ਹੈ। ਮੌਕੇ ’ਤੇ ਚੌਕੀ ਇੰਚਾਰਜ ਏ ਐੱਸ ਆਈ ਰਜਿੰਦਰ ਸਿੰਘ ਨੇ ਪੁਲੀਸ ਪਾਰਟੀ ਨਾਲ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਹੈ। ਏ ਐੱਸ ਆਈ ਅਨੁਸਾਰ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਗੋਲੀ ਚੱਲਣ ਦੇ ਕਾਰਨ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ ਹੈ ਅਤੇ ਘਟਨਾ ਸਥਾਨ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
×

