DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਾਦਸੇ ’ਚ ਮੌਤ: ਇਨਸਾਫ਼ ਲਈ ਪੁਲੀਸ ਖ਼ਿਲਾਫ਼ ਮੁਜ਼ਾਹਰਾ

ਲਾਸ਼ ਚੌਕ ਵਿੱਚ ਰੱਖ ਕੇ ਧਰਨਾ ਦਿੱਤਾ; ਸਕੂਲ ਬੱਸ ਦੀ ਟੱਕਰ ਕਾਰਨ ਹੋਈ ਸੀ ਨੌਜਵਾਨ ਦੀ ਮੌਤ

  • fb
  • twitter
  • whatsapp
  • whatsapp
featured-img featured-img
ਭਿੱਖੀਵਿੰਡ ਵਿੱਚ ਸੁਖਵੰਤ ਸਿੰਘ ਦੀ ਲਾਸ਼ ਸੜਕ ’ਤੇ ਰੱਖ ਕੇ ਧਰਨਾ ਦਿੰਦੇ ਹੋਏ ਲੋਕ।
Advertisement

ਲੰਘੀ 31 ਜਨਵਰੀ ਨੂੰ ਅਲਗੋਂ ਕੋਠੀ ਦੀ ਅਨਾਜ ਮੰਡੀ ਨੇੜੇ ਤੇਜ਼ ਰਫ਼ਤਾਰ ਸਕੂਲ ਬੱਸ ਦੀ ਲਪੇਟ ਵਿੱਚ ਆ ਕੇ ਮਾਰੇ ਗਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਲਾਸ਼ ਚੌਕ ਵਿੱਚ ਰੱਖ ਕੇ ਪੁਲੀਸ ਖ਼ਿਲਾਫ਼ ਧਰਨਾ ਅਤੇ ਇਨਸਾਫ਼ ਦੀ ਮੰਗ ਕੀਤੀ। ਜਾਣਕਾਰੀ ਸੁਖਵੰਤ ਸਿੰਘ ਪੁੱਤਰ ਬਚਨ ਸਿੰਘ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਜਿਸ ਨੂੰ ਸਕੂਲ ਬੱਸ ਨੇ ਟੱਕਰ ਮਾਰ ਦਿੱਤੀ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ ਪਰ ਘਟਨਾ ਤੋਂ ਬਾਅਦ ਡਰਾਈਵਰ ਫ਼ਰਾਰ ਹੋ ਗਿਆ ਸੀ। ਇਨਸਾਫ਼ ਦੀ ਉਮੀਦ ਵਿੱਚ ਪੰਜ ਦਿਨ ਉਡੀਕ ਕਰਨ ਤੋਂ ਬਾਅਦ ਅੱਜ ਪੀੜਤ ਪਰਿਵਾਰ ਨੇ ਲਾਸ਼ ਚੌਕ ਵਿੱਚ ਰੱਖ ਕੇ ਪੁਲੀਸ ਖ਼ਿਲਾਫ਼ ਮੁਜ਼ਾਹਰਾ ਕੀਤਾ। ਦਲੇਰ ਸਿੰਘ ਪੁੱਤਰ ਬਚਨ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸੁਖਵੰਤ ਸਿੰਘ ਕਿਸੇ ਕੰਮ ਦੇ ਸਿਲਸਿਲੇ ਵਿੱਚ ਅਮਰਕੋਟ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਸਕੂਲ ਬੱਸ ਨੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਸੁਖਵੰਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਭਿੱਖੀਵਿੰਡ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਪਹਿਲੀ ਜਨਵਰੀ ਨੂੰ ਉਸ ਨੇ ਦਮ ਤੋੜ ਦਿੱਤਾ। ਦਲੇਰ ਸਿੰਘ ਦਾ ਕਹਿਣਾ ਸੀ ਕਿ ਅਲਗੋਂ ਕੋਠੀ ਚੌਕੀ ਦੀ ਪੁਲੀਸ ਨੇ ਨਾ ਤਾਂ ਬੱਸ ਚਾਲਕ ਨੂੰ ਗ੍ਰਿਫ਼ਤਾਰ ਕੀਤਾ ਤੇ ਨਾ ਹੀ ਬੱਸ ਨੂੰ ਜ਼ਬਤ ਕੀਤਾ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਉਮੀਦ ਵਿੱਚ ਖੱਜਲ-ਖੁਆਰ ਹੋਣ ਮਗਰੋਂ ਪੋਸਟਮਾਰਟਮ ਕਰਵਾਉਣ ਉਪਰੰਤ ਉਨ੍ਹਾਂ ਨੇ ਲਾਸ਼ ਚੌਕ ਵਿੱਚ ਰੱਖ ਕੇ ਪੁਲੀਸ ਖ਼ਿਲਾਫ਼ ਧਰਨਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਰਾਈਵਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਮੁਲਜ਼ਮ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ: ਪੁਲੀਸ

Advertisement

ਅਲਗੋਂ ਕੋਠੀ ਚੌਕੀ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਮ੍ਰਿਤਕ ਦੇ ਭਰਾ ਦਲੇਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸਕੂਲ ਵੈਨ ਚਾਲਕ ਹਰਵਿੰਦਰ ਸਿੰਘ ਵਾਸੀ ਡਿੱਬੀਪੁਰਾ ਖ਼ਿਲਾਫ ਬੀਐੱਨਐੱਸ ਦੀ ਧਾਰਾ 106 (1) 281,324(4) ਅਧੀਨ ਮੁਕੱਦਮਾ ਦਰਜ ਕਰਕੇ ਵੈਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਡਰਾਈਵਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement
×