ਕਰੋਨਾ ਪਾਜ਼ੇਟਿਵ 2 ਮਰੀਜ਼ਾਂ ਦੀ ਮੌਤ

ਕਰੋਨਾ ਪਾਜ਼ੇਟਿਵ 2 ਮਰੀਜ਼ਾਂ ਦੀ ਮੌਤ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 13 ਅਗਸਤ

ਹੁਸ਼ਿਆਰਪੁਰ ’ਚ ਅੱਜ 5 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ਵਿੱਚ ਇੱਕ ਦੀ ਮੌਤ ਹੋ ਚੁੱਕੀ ਹੈ। ਪਾਜ਼ੇਟਿਵ ਮਰੀਜ਼ਾਂ ਵਿੱਚ ਮੁਕੇਰੀਆਂ ਤੋਂ 2, ਹੁਸ਼ਿਆਰਪੁਰ ਦੇ ਮੁਹੱਲਾ ਸ਼ੀਸ਼ ਮਹਿਲ ਬਜ਼ਾਰ ਤੋਂ ਇੱਕ ਅਤੇ ਗੜ੍ਹਸ਼ੰਕਰ ਤੋਂ ਇੱਕ ਸ਼ਾਮਲ ਹੈ। ਮ੍ਰਿਤਕ 75 ਸਾਲਾ ਬਜ਼ੁਰਗ ਔਰਤ ਹੁਸ਼ਿਆਰਪੁਰ ਦੇ ਮੁਹੱਲਾ ਬੰਜਰਬਾਗ ਦੀ ਰਹਿਣ ਵਾਲੀ ਸੀ। ਇਹ ਜਾਣਕਾਰੀ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦਿੱਤੀ।

ਅੰਮ੍ਰਿਤਸਰ(ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਪੀਲ ਕੀਤੀ ਹੈ ਕਿ ਉਹ ਕਰੋਨਾ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦੇਣ ਅਤੇ ਪਣਾ ਟੈਸਟ ਕਰਵਾਉਣ ਲਈ ਸਿਹਤ ਵਿਭਾਗ ਨਾਲ ਸੰਪਰਕ ਕਰਨ।

ਫਗਵਾੜਾ (ਪੱਤਰ ਪ੍ਰੇਰਕ): ਇੱਥੇ 58 ਸਾਲਾ ਕਰੋਨਾ ਪਾਜ਼ੇਟਿਵ ਵਿਅਕਤੀ ਦੀ ਮੌਤ ਹੋ ਗਈ ਹੈ।ਐੱਸ.ਐੱਮ.ਓ ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਸ਼ਾਸਤਰੀ ਨਗਰ ਮੇਹਲੀ ਗੇਟ ਫਗਵਾੜਾ ਵਜੋਂ ਹੋਈ ਹੈ। ਤਿੰਨ ਨਵੇਂ ਕੇਸ ਵੀ ਆਏ ਹਨ।

ਜਲੰਧਰ(ਨਿੱਜੀ ਪੱਤਰ ਪ੍ਰੇਰਕ):ਕੋਵਿਡ-19 ਦੇ ਲੱਛਣਾਂ ਵਾਲੇ ਵਿਅਕਤੀਆਂ ਦੀ ਜਲਦੀ ਸ਼ਨਾਖਤ ਕਰਨ ਦੇ ਮੰਤਵ ਅਤੇ ਦੂਜੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਵਿੱਚ ਕੋਵਿਡ-19 ਮਹਾਮਾਰੀ ਦੌਰਾਨ ਜਾਨੀ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਟੈਸਟ ਕਰਨ ਬਾਰੇ ਹਦਾਇਤਾਂ ਕੀਤੀਆਂ ਹਨ।ਇਸ ਮੌਕੇ ਐੱਸਐੱਸਪੀ ਸਤਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਵਿਭਾਗ ਵੱਲੋਂ ਵੀ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All