ਫਗਵਾੜਾ(ਪੱਤਰ ਪ੍ਰੇਰਕ): ਇੱਥੋਂ ਦੇ ਪਿੰਡ ਬੀੜ ਢੰਡੋਲੀ ਵਿੱਚ ਇੱਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਿਸ ਸਬੰਧ ’ਚ ਪੁਲੀਸ ਨੇ ਰੀਨਾ ਵਿਰੁੱਧ ਖਿਲਾਫ਼ ਧਾਰਾ 306 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਿਲਬਾਗ ਸਿੰਘ (27) ਵਜੋਂ ਹੋਈ ਹੈ। ਐੱਸ.ਐੱਚ.ਓ ਰਾਵਲਪਿੰਡੀ ਹਰਦੇਵਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਗੁਰਮੇਲ ਪੁੱਤਰ ਮਲਕੀਅਤ ਚੰਦ ਵਾਸੀ ਬੀੜ ਢੰਡੋਲੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਭਰਾ ਦਿਲਬਾਗ ਸਿੰਘ ਦੇ ਪਿੰਡ ਦੀ ਹੀ ਇੱਕ ਔਰਤ ਨਾਲ ਸਬੰਧ ਸਨ। ਇਸ ਕਾਰਨ ਪਰਿਵਾਰ ’ਚ ਮਾਹੌਲ ਤਣਾਅਪੂਰਨ ਰਹਿੰਦਾ ਸੀ ਜਿਸ ਕਰਕੇ ਉਸ ਦੇ ਭਰਾ ਨੇ 5 ਅਪਰੈਲ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ।