ਫਗਵਾੜਾ: ਦਰਬਾਰ ਦਾਤਾ ਅਲੀ ਅਹਿਮਦ ਸ਼ਾਹ ਭਗਤਪੁਰਾ ਦੇ ਗੱਦੀਨਸ਼ੀਨ ਬਾਬਾ ਅਸ਼ੋਕ ਕਾਦਰੀ (55) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਨਾਲ ਡੇਰੇ ਨਾਲ ਜੁੜੀਆਂ ਸੰਗਤਾਂ ’ਚ ਸੋਗ ਦੀ ਲਹਿਰ ਹੈ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ ਤੇ ਉਨ੍ਹਾਂ ਨੂੰ ਸਪੁਰਦ-ਏ-ਖਾਕ ਕਰ ਦਿੱਤਾ ਗਿਆ। -ਪੱਤਰ ਪ੍ਰੇਰਕ