DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦੂਸ਼ਿਤ ਪਾਣੀ ਨਾਲ ਮੌਤਾਂ ਸਰਕਾਰ ਦੀ ਨਾਕਾਮੀ ਦਾ ਸਬੂਤ: ਪ੍ਰਭਾਕਰ

ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਤੇ ਨਗਰ ਕੌਂਸਲਰ ਮਨੀਸ਼ ਪ੍ਰਭਾਕਰ ਨੇ ਇੰਦੌਰ ’ਚ ਦੂਸ਼ਿਤ ਪੀਣ ਵਾਲੇ ਪਾਣੀ ਕਾਰਨ ਹੁਣ ਤੱਕ ਹੋਈਆਂ ਲਗਭਗ ਪੰਦਰਾਂ ਮੌਤਾਂ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਲੰਬੇ ਸਮੇਂ ਤੋਂ ਭਾਜਪਾ ਦਾ...

  • fb
  • twitter
  • whatsapp
  • whatsapp
Advertisement
ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਤੇ ਨਗਰ ਕੌਂਸਲਰ ਮਨੀਸ਼ ਪ੍ਰਭਾਕਰ ਨੇ ਇੰਦੌਰ ’ਚ ਦੂਸ਼ਿਤ ਪੀਣ ਵਾਲੇ ਪਾਣੀ ਕਾਰਨ ਹੁਣ ਤੱਕ ਹੋਈਆਂ ਲਗਭਗ ਪੰਦਰਾਂ ਮੌਤਾਂ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਲੰਬੇ ਸਮੇਂ ਤੋਂ ਭਾਜਪਾ ਦਾ ਰਾਜ ਹੋਣ ਦੇ ਬਾਵਜੂਦ ਦੂਸ਼ਿਤ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਬਰਕਰਾਰ ਰਹਿਣਾ ਅਫ਼ਸੋਸ ਦੀ ਗੱਲ ਹੈ।ਦੂਜੇ ਪਾਸੇ, ਰਾਜਧਾਨੀ ਦਿੱਲੀ ’ਚ ਪ੍ਰਦੂਸ਼ਿਤ ਵਾਤਾਵਰਨ ਦੀ ਸਮੱਸਿਆ ’ਤੇ ਤਿੱਖੀ ਟਿੱਪਣੀ ਕਰਦਿਆਂ ਕਾਂਗਰਸ ਕੌਂਸਲਰ ਨੇ ਕਿਹਾ ਕਿ ਦੇਸ਼ ’ਚ ਭਾਜਪਾ ਨੂੰ ਸੱਤਾ ਵਿੱਚ ਆਇਆਂ ਲਗਭਗ 12 ਸਾਲ ਹੋ ਗਏ ਹਨ ਅਤੇ ਮੱਧ ਪ੍ਰਦੇਸ਼ ਵਿੱਚ ਭਾਜਪਾ ਦੇ ਰਾਜ ਨੂੰ ਵੀਹ ਸਾਲਾਂ ਤੋਂ ਵੱਧ ਸਮਾਂ ਹੋ ਗਿਆ ਹੈ। ਫਿਰ ਵੀ ਬੁਨਿਆਦੀ ਸਹੂਲਤਾਂ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਮੇਤ ਭਾਜਪਾ ਸ਼ਾਸਿਤ ਸੂਬਿਆਂ ਦੀਆਂ ਸਰਕਾਰਾਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕਰਨ ’ਚ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ-ਐਨਸੀਆਰ ’ਚ ਆਮ ਲੋਕ ਜ਼ਹਿਰੀਲੀ ਹਵਾ ਤੋਂ ਪੀੜਤ ਹਨ ਤੇ ਹੁਣ ਇੰਦੌਰ ਵਿੱਚ ਦੂਸ਼ਿਤ ਪਾਣੀ ਕਾਰਨ ਹੋਈਆਂ ਮੌਤਾਂ ਗੰਭੀਰ ਸਵਾਲ ਖੜ੍ਹਾ ਕਰਦੀਆਂ ਹਨ।

ਉਨ੍ਹਾਂ ਇੰਦੌਰ ਵਿੱਚ ਦੂਸ਼ਿਤ ਪੀਣ ਵਾਲੇ ਪਾਣੀ ਕਾਰਨ ਹੋਈਆਂ ਮੌਤਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਮੰਗ ਕੀਤੀ।

Advertisement

Advertisement

Advertisement
×