ਪੱਤਰ ਪ੍ਰੇਰਕ
ਆਦਮਪੁਰ ਦੋਆਬਾ (ਜਲੰਧਰ), 25 ਅਗਸਤ
ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ 28 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੁਬਾਰਕ ਅਵਸਰ ’ਤੇ ਗੁਰੂ ਘਰ ਦੀ ਨਿਰਮਾਣ ਅਧੀਨ ਇਮਾਰਤ ਦੇ ਉਪਰ ਤਿੰਨ ਮੰਜ਼ਿਲਾ ਦੀ ਉਸਾਰੀ ਅਤੇ ਨਵੇਂ ਗੁੰਬਦ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਅੱਜ ਗੁਰਦੁਆਰਾ ਸਾਹਿਬ ਵਿਖੇ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਇਸ ਮੌਕੇ ਬੇਅੰਤ ਸਿੰਘ ਸਰਹੱਦੀ, ਹਰਜੀਤ ਸਿੰਘ ਕਾਲੜਾ, ਗੁਰਕਿਰਪਾਲ ਸਿੰਘ, ਦਵਿੰਦਰ ਸਿੰਘ ਰਹੇਜਾ ਅਤੇ ਅਮਰੀਕ, ਗੁਰਮੀਤ ਸਿੰਘ ਨੇ ਸ਼ਮੂਲੀਅਤ ਕੀਤੀ।