ਅਬਾਦਕਾਰਾਂ ਦੇ ਹੱਕਾਂ ਲਈ ਸਰਕਾਰ ਨੂੰ ਮੰਗ ਪੱਤਰ ਸੌਂਪਣ ਦਾ ਫੈਸਲਾ

ਅਬਾਦਕਾਰਾਂ ਦੇ ਹੱਕਾਂ ਲਈ ਸਰਕਾਰ ਨੂੰ ਮੰਗ ਪੱਤਰ ਸੌਂਪਣ ਦਾ ਫੈਸਲਾ

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ।

ਨਿੱਜੀ ਪੱਤਰ ਪ੍ਰੇਰਕ

ਜਲੰਧਰ, 25 ਮਈ

ਜ਼ਿਲ੍ਹਾ ਜਲੰਧਰ ਅਤੇ ਕਪੂਰਥਲਾਂ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਪਾਰਟੀ ਸਾਥੀਆਂ ਨੂੰ ਸੱਦਾ ਦਿੱਤਾ ਕਿ ਦੇਸ਼ ਦੀਆਂ ਹੋਰ ਖੱਬੀਆਂ ਪਾਰਟੀਆਂ ਤੇ ਸੀਪੀਆਈ (ਐੱਮ) ਵੱਲੋਂ ਦੇਸ਼ ਅੰਦਰ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨਵੀਆਂ ਆਰਥਿਕ ਨੀਤੀਆਂ ਅਤੇ ਨਿੱਜੀਕਰਨ ਵਿਰੁੱਧ 25 ਤੋਂ 31 ਮਈ ਤੱਕ ਮਨਾਏ ਜਾ ਰਹੇ ਰੋਸ ਹਫ਼ਤੇ ਨੂੰ ਹਰ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਕੇ ਕਾਮਯਾਬ ਕੀਤਾ ਜਾਵੇ।ਸੀਪੀਆਈ (ਐੱਮ) ਜ਼ਿਲ੍ਹਾ ਜਲੰਧਰ-ਕਪੂਰਥਲਾ ਦੀ ਮੀਟਿੰਗ ਮਾਸਟਰ ਮੂਲ ਚੰਦ ਸਰਹਾਲੀ ਦੀ ਪ੍ਰਧਾਨਗੀ ਹੇਠ ਸਥਾਨਕ ਦਫਤਰ ਵਿੱਚ ਹੋਈ। ਜ਼ਿਲ੍ਹਾ ਕਮੇਟੀ ਦੇ ਕਾਰਜਕਾਰੀ ਸਕੱਤਰ ਕਾਮਰੇਡ ਸੁਖਪ੍ਰੀਤ ਸਿੰਘ ਜੌਹਲ ਨੇ ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਦੱਸਿਆ ਕਿ ਪਾਰਟੀ ਮੈਂਬਰਸ਼ਿੱਪ ਨਵੀਨੀਕਰਨ ਦਾ ਰਹਿੰਦਾ ਕੰਮ 31 ਮਈ ਤੱਕ ਹਰ ਹਾਲਤ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 8 ਜੂਨ ਨੂੰ ਸ਼ਹੀਦ ਕਾਮਰੇਡ ਵਰਿੰਦਰ ਗਗਨ ਤੇ ਕਾਮਰੇਡ ਸੁਰਜੀਤ ਦੀ ਸਾਲਾਨਾ ਸ਼ਹੀਦੀ ਬਰਸੀ ਨਕੋਦਰ ਵਿਖੇ ਮਨਾਈ ਜਾਵੇਗੀ। ਕਾਮਰੇਡ ਜੌਹਲ ਨੇ ਦੱਸਿਆ ਕਿ ਪੰਚਾਇਤੀ ਜ਼ਮੀਨਾਂ ’ਤੇ ਕਾਬਜ਼ ਕਿਸਾਨ ਮਜ਼ਦੂਰਾਂ ਆਬਾਦਕਾਰਾਂ ਦੇ ਮਾਲਕੀ ਹੱਕਾਂ ਲਈ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਜਲਦੀ ਹੀ ਮਹਿਤਪੁਰ ਦੇ ਨਜ਼ਦੀਕ ਪਿੰਡ ਖੁਰਲਾਪੁਰ ਵਿਖੇ ਆਬਾਦਕਾਰ ਸੰਘਰਸ਼ ਦੀ ਜਿੱਤ ਨੂੰ ਸਮਰਪਿਤ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All