DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਸਹਿਕਾਰੀ ਸਭਾਵਾਂ ਦੇ ਮੈਂਬਰਾਂ ਦੀ ਹਿੱਸੇਦਾਰੀ ਦੁੱਗਣੀ ਕਰਨ ਦਾ ਫ਼ਰਮਾਨ

ਕਿਸਾਨਾਂ ’ਤੇ ਵਿੱਤੀ ਬੋਝ ਪਵੇਗਾ; ਹੱਦ ਕਰਜ਼ੇ ਲਈ ਬੈਂਕ ਕੋਲ ਵੱਧ ਪੈਸੇ ਜਮ੍ਹਾਂ ਕਰਵਾਉਣਗੇ ਪੈਣਗੇ

  • fb
  • twitter
  • whatsapp
  • whatsapp
featured-img featured-img
ਪਿੰਡ ਭੈਣੀਬਾਘਾ ਦੀ ਸਹਿਕਾਰੀ ਸਭਾ, ਜਿੱਥੇ ਨਵੀਆਂ ਹਦਾਇਤਾਂ ਦਾ ਪੱਤਰ ਪੁੱਜਿਆ ਹੈ।
Advertisement

ਪੰਜਾਬ ਸਰਕਾਰ ਨੇ ਸਹਿਕਾਰੀ ਸਭਾਵਾਂ ਦੇ ਮੈਂਬਰ ਕਿਸਾਨਾਂ ’ਤੇ ਨਵਾਂ ਬੋਝ ਪਾ ਦਿੱਤਾ ਹੈ, ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਜ਼ਿਲ੍ਹਾ ਪੱਧਰੀ ਸਹਿਕਾਰੀ ਬੈਂਕਾਂ ਨੂੰ ਪੱਤਰ ਜਾਰੀ ਕਰ ਕੇ ਨਵੇਂ ਹੁਕਮਾਂ ਤੋਂ ਜਾਣੂ ਕਰਵਾਇਆ ਗਿਆ ਹੈ, ਜਿਸ ਤਹਿਤ ਮਾਨਸਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਸਹਿਕਾਰੀ ਸਭਾਵਾਂ ਨੂੰ ਅਜਿਹਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਸਹਿਕਾਰੀ ਸਭਾਵਾਂ ਦੇ ਮੈਂਬਰ ਕਿਸਾਨਾਂ ਨੂੰ ਫ਼ਸਲਾਂ ਪਾਲਣ ਸਬੰਧੀ ਲਏ ਜਾ ਰਹੇ ਹੱਦ ਕਰਜ਼ੇ ਲਈ ਹੁਣ ਬੈਂਕ ਕੋਲ ਵੱਧ ਰਾਸ਼ੀ ਜਮ੍ਹਾਂ ਕਰਵਾਉਣੀ ਪਵੇਗੀ। ਪੱਤਰ ਜਾਰੀ ਹੋਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਤੇਵਰ ਤਿੱਖੇ ਹੋ ਗਏ ਹਨ।

ਵੇਰਵਿਆਂ ਅਨੁਸਾਰ ਮਾਨਸਾ ਜ਼ਿਲ੍ਹੇ ਅੰਦਰ 110 ਸਹਿਕਾਰੀ ਸਭਾਵਾਂ ਹਨ, ਜਿਨ੍ਹਾਂ ਦੇ ਘੱਟੋ-ਘੱਟ 35 ਹਜ਼ਾਰ ਕਿਸਾਨ ਮੈਂਬਰ ਹਨ। ਸਰਕਾਰ ਨੇ ਜੋ ਹਿੱਸੇਦਾਰੀ ਦੁੱਗਣੀ ਕੀਤੀ ਹੈ, ਉਸ ਨਾਲ ਇਕੱਲੇ ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੀ ਕਰੋੜਾਂ ਰੁਪਏ ਹੋਰ ਜਮ੍ਹਾਂ ਕਰਵਾਉਣੇ ਪੈਣਗੇ, ਇਸ ਨਾਲ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ ਅਤੇ ਬੈਂਕਾਂ ਨੂੰ ਇਹ ਰਕਮ ਬਿਨਾਂ ਵਿਆਜ ਤੋਂ ਮਿਲ ਜਾਵੇਗੀ। ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਨਵੀਂਆਂ ਹਦਾਇਤਾਂ ਨਾਲ ਕਿਸਾਨਾਂ ’ਤੇ ਹੋਰ ਬੋਝ ਪਵੇਗਾ। ਇਸੇ ਦੌਰਾਨ ਸਹਿਕਾਰੀ ਸਭਾ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਇਹ ਫ਼ੈਸਲਾ ਸਾਰੇ ਪੰਜਾਬ ਵਿੱਚ ਸਰਕਾਰ ਦੀ ਸਹਿਮਤੀ ਨਾਲ ਲਾਗੂ ਹੋਇਆ ਹੈ।

Advertisement

ਕਿਸਾਨਾਂ ’ਤੇ ਦਬਾਅ ਪਾਉਣ ਦਾ ਦੋਸ਼

Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਦੱਸਿਆ ਕਿ ਪਹਿਲਾਂ ਸਹਿਕਾਰੀ ਸਭਾਵਾਂ ਦੇ ਮੈਂਬਰ ਕਿਸਾਨ ਪ੍ਰਤੀ ਏਕੜ 500 ਰੁਪਏ ਹਿੱਸੇਦਾਰੀ (ਸ਼ੇਅਰ ਮਨੀ) ਭਰ ਕੇ 15,000 ਰੁਪਏ ਤੱਕ ਦਾ ਕਰਜ਼ਾ ਲੈਣ ਦੇ ਹੱਕਦਾਰ ਹੁੰਦੇ ਸਨ ਪਰ ਹੁਣ ਮਹਿਕਮੇ ਨੇ ਇਹ ਹਿੱਸੇਦਾਰੀ ਦੁੱਗਣੀ ਕਰ ਦਿੱਤੀ ਹੈ। ਕਿਸਾਨਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ ਕਿ ਪਹਿਲਾਂ ਵਧੀ ਹਿੱਸੇਦਾਰੀ ਜਮ੍ਹਾਂ ਕਰਵਾਈ ਜਾਵੇ, ਫਿਰ ਹੀ ਕਰਜ਼ਾ ਜਾਰੀ ਹੋਵੇਗਾ। ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ 2 ਲੱਖ ਰੁਪਏ ਦਾ ਕਰਜ਼ਾ ਲੈਣ ਵਾਲੇ ਕਿਸਾਨ ਕੋਲੋਂ ਜ਼ਮੀਨ ਗਹਿਣੇ ਦੀ ਰਜਿਸਟਰੀ ਕਰਵਾਈ ਜਾਵੇਗੀ। ਪਹਿਲਾਂ ਸਹਿਕਾਰੀ ਸਭਾਵਾਂ ਵੱਲੋਂ ਨਗਦੀ, ਖਾਦ ਅਤੇ ਰਸੋਈ ਦਾ ਸਾਮਾਨ ਸਹਿਕਾਰੀ ਦਰਾਂ ’ਤੇ ਦਿੱਤਾ ਜਾਂਦਾ ਸੀ ਪਰ ਹੁਣ ਨਗਦੀ ਤੇ ਖਾਦ ਨੂੰ ਛੱਡ ਕੇ ਬਾਕੀ ਜ਼ਰੂਰੀ ਵਸਤਾਂ ’ਤੇ ਵਿਆਜ ਦੀ ਦਰ ਵੀ ਵਧਾ ਦਿੱਤੀ ਗਈ ਹੈ।

Advertisement
×