DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਤੇਗ ਬਹਾਦਰ ਕਾਲਜ ’ਚ ਡਿਗਰੀ ਵੰਡ ਸਮਾਗਮ

ਸਮਾਗਮ ’ਚ 240 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ

  • fb
  • twitter
  • whatsapp
  • whatsapp
featured-img featured-img
ਵਿਦਿਆਰਥਣ ਨੂੰ ਦਿੰਦੇ ਹੋਏ ਪ੍ਰੋ ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਹੋਰ
Advertisement

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿੱਚ ਸਾਲਾਨਾ ਕਾਨਵੋਕੇਸ਼ਨ ਕਰਵਾਈ ਗਈ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕਲਾਸਾਂ ਦੀਆਂ 240 ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਉਨ੍ਹਾਂ ਕਿਹਾ ਕਿ ਡਿਗਰੀ ਵੰਡ ਸਮਾਰੋਹ ਉਹ ਦਿਨ ਹੈ, ਜਦੋਂ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ, ਲਗਨ ਤੇ ਸਮਰਪਣ ਦਾ ਸਫ਼ਲ ਨਤੀਜਾ ਡਿਗਰੀ ਦੇ ਰੂਪ ’ਚ ਹੱਥ ਆਉਂਦਾ ਹੈ।

ਸ੍ਰੀ ਛੀਨਾ ਨੇ ਕਿਹਾ ਕਿ ਜੀਵਨ ਦਾ ਰਾਹ ਹਮੇਸ਼ਾ ਸੌਖਾ ਨਹੀਂ ਹੁੰਦਾ। ਕਈ ਵਾਰ ਚੁਣੌਤੀਆਂ, ਸੰਘਰਸ਼ ਅਤੇ ਅਣਹੋਣੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈਦਾ ਹੈ ਅਤੇ ਸਵੈ-ਭਰੋਸੇ ਨਾਲ ਹੀ ਕਾਮਯਾਬੀ ਮਿਲਦੀ ਹੈ। ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਵੀ ਜ਼ਿੰਦਗੀ ’ਚ ਸਫਲ ਹੋਣ ਲਈ ਸਹੀ ਰਵੱਈਏ ਅਤੇ ਮਨ ਦੀ ਇੱਛਾ ’ਤੇ ਜ਼ੋਰ ਦਿੱਤਾ। ਕਾਲਜ ਦੀ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਨੇ ਵਿਦਿਆਰਥਣਾਂ ਦੀਆਂ ਅਕਾਦਮਿਕ, ਸੱਭਿਆਚਾਰਕ ਗਤੀਵਿਧੀਆਂ ’ਚ ਪ੍ਰਾਪਤੀਆਂ ਸਬੰਧੀ ਰਿਪੋਰਟ ਪੜ੍ਹੀ। ਇਸ ਮੌਕੇ ਜਤਿੰਦਰ ਸਿੰਘ ਨਾਗੀ, ਪ੍ਰੋ. ਅਮਰੀਕ ਸਿੰਘ, ਡੀ. ਐੱਸ. ਰਟੌਲ ਆਦਿ ਮੌਜੂਦ ਸਨ।

Advertisement

Advertisement
Advertisement
×